ਪੰਜਾਬੀ

ਰਾਮਗੜ੍ਹੀਆ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਲਈਆਂ ਗਈਆਂ B.Sc (ਸਮੈਸਟਰ ਤੀਜਾ) ਦੀਆਂ ਪ੍ਰੀਖਿਆਵਾਂ ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਬਲਦੀਪ ਕੌਰ ਨੇ 93.2% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ, ਸ਼ਵੇਤਾ ਅਤੇ ਨੰਦਨੀ ਨੇ 92.5% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ, ਲਵਪ੍ਰੀਤ ਕੌਰ ਨੇ 90.6% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ, ਡਾ. ਰਾਜੇਸ਼ਵਰ ਪਾਲ ਕੌਰ ਨੇ ਸਾਇੰਸ ਵਿਭਾਗ ਦੇ ਸਟਾਫ ਮੈਂਬਰ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ । ਵਿਦਿਆਰਥੀਆਂ ਦੀ ਮਿਹਨਤ ਅਤੇ ਦ੍ਰਿੜਤਾ ਸਦਕਾ ਹੀ ਉਹ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਹਾਸਲ ਕਰ ਸਕੇ ਹਨ। ਸ. ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਅਤੇ ਸ. ਗੁਰਚਰਨ ਸਿੰਘ ਲੋਟੇ ਜਨਰਲ ਸਕੱਤਰ ਨੇ ਵੀ ਵਧਾਈ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.