ਪੰਜਾਬੀ

ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਲਈਆਂ ਐੱਮ ਏ (ਪੰਜਾਬੀ) ਚੌਥੇ ਸੇਮਸਟਰ ਦੀਆਂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਮਨਪ੍ਰੀਤ ਕੌਰ 74.8% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲੇ ਸਥਾਨ ‘ਤੇ ਰਹੀ, ਇੰਦਰਪ੍ਰੀਤ ਕੌਰ 74.1% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜੇ ਸਥਾਨ ਅਤੇ ਅਨੁਪ੍ਰੀਤ ਕੌਰ ਨੇ 73.3% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ |

ਪ੍ਰਿੰਸੀਪਲ ਡਾ. ਰਾਜੇਸ਼ਵਰਪਾਲ ਕੌਰ ਨੇ ਸ੍ਰੀਮਤੀ ਜਸਪੌਲ ਕੌਰ, ਐੱਚਓਡੀ ਪੰਜਾਬੀ, ਸਟਾਫ ਮੈਂਬਰਾਂ ਤੇ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਦ੍ਰਿੜਤਾ ਸਦਕਾ ਹੀ ਉਹ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਹਾਸਲ ਕਰ ਸਕੇ ਹਨ। ਸ ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਅਤੇ ਸ ਗੁਰਚਰਨ ਸਿੰਘ ਲੋਟੇ ਜਨਰਲ ਸਕੱਤਰ ਨੇ ਵਿਦਿਆਰਥੀਆਂ ਅਤੇ ਪੀ ਜੀ ਵਿਭਾਗ ਦੇ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ।

 

Facebook Comments

Trending

Copyright © 2020 Ludhiana Live Media - All Rights Reserved.