Connect with us

ਪੰਜਾਬੀ

ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

The students of Ramgarhia Girls College performed brilliantly

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਲਈਆਂ ਗਈਆਂ ਬੀ.ਸੀ ਏ ਸਮੈਸਟਰ ਪੰਜਵਾਂ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੀਤਿਕਾ ਰਾਣੀ, ਤਰਨਪ੍ਰੀਤ ਕੌਰ ਅਤੇ ਮਨਵੀਨ ਕੌਰ ਨੇ ਸਾਂਝੇ ਤੌਰ ‘ਤੇ 91.75 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਚਰਨਜੀਤ ਕੌਰ ਨੇ 90.75 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ, ਸੁਖਪ੍ਰੀਤ ਕੌਰ ਅਤੇ ਅਲਕਾ ਮੌਰਿਆ ਨੇ 90.25 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਕਾਰਜਕਾਰੀ ਪ੍ਰਿੰਸੀਪਲ ਡਾ ਰਾਜੇਸ਼ਵਰ ਪਾਲ ਕੌਰ ਨੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਦ੍ਰਿੜਤਾ ਦੇ ਕਾਰਨ ਹੀ ਸੰਭਵ ਹੋ ਸਕਿਆ। ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਅਤੇ ਗੁਰਚਰਨ ਸਿੰਘ ਲੋਟੇ ਜਨਰਲ ਸਕੱਤਰ ਨੇ ਵੀ ਵਿਦਿਆਰਥਣਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।

Facebook Comments

Trending