Connect with us

ਪੰਜਾਬੀ

SAVJ ਕਾਲਜ ਦੇ ਵਿਦਿਆਰਥੀਆਂ ਵੱਲੋਂ B.Com ਦੇ ਨਤੀਜੇ ‘ਚ ਸ਼ਾਨਦਾਰ ਪ੍ਰਦਰਸ਼ਨ

Published

on

The students of SAVJ College have performed brilliantly in the B.Com results

ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਬੀ. ਕਾਮ.( ਸਮੈਸਟਰ ਚੌਥਾ) ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ । ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਕਾਲਜ ਦੇ ਹੋਣਹਾਰ ਵਿਦਿਆਰਥਣਾ ਸਪਨਦੀਪ ਕੌਰ ਨੇ 90.16 % ਅੰਕ ਲੈ ਕੇ ਯੂਨੀਵਰਸਿਟੀ ਵਿੱਚੋਂ ਪੰਜਵਾਂ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸ਼ਰੂਤੀ ਕੋਚਰ ਨੇ 87.33% ਅੰਕ ਲੈ ਕੇ ਕਾਲਜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਿਕੰਲ ਨੇ 87% ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।

ਬੀ.ਕਾਮ.(ਸਮੈਸਟਰ ਦੂਜਾ) ਦੇ ਨਤੀਜੇ ਵਿੱਚ ਮੈਤਰੀ ਜੈਨ ਨੇ 83.18% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਜਸਪ੍ਰੀਤ ਕੌਰ ਨੇ 80% ਅੰਕ ਲੈ ਕੇ ਕਾਲਜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ । ਮਹਿਕ ਮੁਤਨੇਜਾ ਨੇ 78.78% ਅੰਕ ਲੈ ਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਕੋਮਲ ਕੁਮਾਰ ਜੈਨ, ਸ਼੍ਰੀ ਭੂਸ਼ਣ ਕੁਮਾਰ ਜੈਨ , ਸ਼੍ਰੀ ਰਾਕੇਸ਼ ਜੈਨ, ਸ਼੍ਰੀ ਏ.ਪੀ. ਜੈਨ, ਹੋਰ ਪ੍ਰਬੰਧਕੀ ਮੈਂਬਰਾਂ ਅਤੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਨੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ।

Facebook Comments

Trending