Connect with us

ਪੰਜਾਬੀ

ਐੱਸਡੀ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਦਸਵੀਂ ਜਮਾਤ ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

The students of SD Girls' School gave an excellent performance in the tenth standard

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਐਸਡੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਬਾਜ਼ਾਰ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਵਿਦਿਆਰਥਣ ਨਿਰਮਲਾ ਨੇ 91% ਅੰਕ ਪ੍ਰਾਪਤ ਕੀਤੇ। ਉਸ ਨੇ 650 ਅੰਕ ਲੈ ਕੇ ਸਕੂਲ ਚ ਪਹਿਲਾ ਸਥਾਨ ਹਾਸਲ ਕੀਤਾ। ਗੁਰਲੀਨ ਨੇ 88% ਅੰਕ ਪ੍ਰਾਪਤ ਕੀਤੇ, ਤਲਵਿੰਦਰ ਕੌਰ ਨੇ 82.6% ਅੰਕ ਹਾਸਲ ਕਰਕੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।

ਸਕੂਲ ਦਾ ਕੁੱਲ ਨਤੀਜਾ 100 ਫੀਸਦੀ ਰਿਹਾ। ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ੍ਰੀਮਤੀ ਰਸ਼ਮੀ ਸਹਿਗਲ ਨੇ ਇਸ ਅਹਿਮ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਸਕੂਲ ਵਿਦਿਆਰਥੀਆਂ ਦੀ ਵਧੀਆ ਪੜ੍ਹਾਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਹਮੇਸ਼ਾ ਯਤਨਸ਼ੀਲ ਰਹੇਗਾ।

Facebook Comments

Trending