ਪੰਜਾਬੀ

ਵਿਦਿਆਰਥਣਾਂ ਨੇ ਪ੍ਰਸ਼ਨੋਤਰੀ ਮੁਕਾਬਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਯੋਜਿਤ ਕੀਤੇ ਰਾਜ ਪੱਧਰੀ ਭੂਗੋਲ ਪ੍ਰਸ਼ਨੋਤਰੀ ਮੁਕਾਬਲੇ ‘ਚ ਖ਼ਾਲਸਾ ਕਾਲਜ ਫਾਰ ਵੂਮੈਨ ਸਿਵਲ ਲਾਈਨਜ਼ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ । ਜਿਸ ਵਿਚ ਵਿਦਿਆਰਥਣਾਂ ਨੂੰ ਓਵਰਆਲ ਟਰਾਫੀ, ਸੋਨ ਤਗਮੇ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਇਸ ਮੌਕੇ ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਇਕਬਾਲ ਕੌਰ ਅਤੇ ਡਾਇਰੈਕਟਰ ਡਾ ਮੁਕਤੀ ਗਿੱਲ ਨੇ ਭੂਗੋਲ ਵਿਭਾਗ ਦੇ ਮੁਖੀ ਮਿਸ ਕੁਲਵਿੰਦਰ ਕੌਰ ਅਤੇ ਸਟਾਫ ਮੈਂਬਰ ਸੁਖਜਿੰਦਰ ਕੌਰ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਲਈ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਰਾਸ਼ਟਰੀ ਪੱਧਰ ਵਿੱਚ ਭਾਗ ਲੈਣ ਲਈ ਸ਼ੁਭ ਇਛਾਵਾਂ ਅਤੇ ਹੱਲਾਸ਼ੇਰੀ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.