Connect with us

ਪੰਜਾਬੀ

ਵਿਦਿਆਰਥੀਆਂ ਨੇ ਸ਼ਬਦ ਗਾਇਨ ਮੁਕਾਬਲੇ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

The students performed brilliantly in the word singing competition

ਲੁਧਿਆਣਾ : ਨਵੇਂ ਵਿੱਦਿਅਕ ਸੈਸ਼ਨ ਦੀ ਆਮਦ ‘ਤੇ ਨਨਕਾਣਾ ਸਾਹਿਬ ਪਬਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁੱਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ, ਰੋਜ਼ ਗਾਰਡਨ ਵੱਲੋਂ ਗਿਆਨੀ ਰਘਬੀਰ ਸਿੰਘ ਮੈਮੋਰੀਅਲ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਵਿਚ 15 ਦੇ ਕਰੀਬ ਸਕੂਲ ਦੀਆਂ ਟੀਮਾਂ ਨੇ ਭਾਗ ਲਿਆ।

ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਟੀਮ ਨੇ ਓਵਰਆਲ ਦੂਜਾ ਸਥਾਨ ਹਾਸਲ ਕਰਨ ‘ਚ ਸਫਲ ਰਹੀ। ਟੀਮ ਨੇ ਸ਼ਬਦ ਗਾਇਨ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਪਲੱਸ ਟੂ ਆਰਟਸ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਤਬਲਾ ਵਾਦਕ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ । ਹਾਲਾਂਕਿ ਗੁਰਪ੍ਰੀਤ ਕੌਰ ਨੂੰ ਬੈਸਟ ਵੋਕਲਿਸਟ ਐਲਾਨਿਆ ਗਿਆ।

ਸਕੂਲ ਪ੍ਰਿੰਸੀਪਲ ਹਰਮੀਤ ਕੌਰ ਵੜੈਚ, ਪ੍ਰਿੰਸੀਪਲ ਨੇ ਇਸ ਕੋਮਲ ਉਮਰ ਵਿੱਚ ਵਿਦਿਆਰਥੀ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਮਾਰਗ ਦਰਸ਼ਨ ਨਾਲ ਹੁਨਰ ਨੂੰ ਦਰਸਾਉਂਦੇ ਹਨ। ਉਨ੍ਹਾਂ ਭਵਿੱਖ ਵਿਚ ਹੋਰ ਵੀ ਬਹੁਤ ਸਾਰੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ।

Facebook Comments

Trending