Connect with us

ਪੰਜਾਬ ਨਿਊਜ਼

ਗੱਡੀਆਂ ਸਾਫ ਕਰਕੇ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ

Published

on

The students protested by cleaning the vehicles

ਲੁਧਿਆਣਾ : ਖਾਲੀ ਆਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਜਿੱਥੇ ਅੱਠਵੇਂ ਦਿਨ ਵੀ ਬੀਐੱਸਸੀ, ਐੱਮਐੱਸਸੀ ਅਤੇ ਪੀਐੱਚਡੀ ਵਿਦਿਆਰਥੀਆਂ ਦਾ ਧਰਨਾ ਜਾਰੀ ਰਿਹਾ ਉੱਥੇ ਨਾਲ ਹੀ ਪੀਏਯੂ ਦੇ ਗੇਟ ਨੰਬਰ ਇੱਕ ਸਾਹਮਣਿਓ ਲੰਘ ਰਹੀਆਂ ਗੱਡੀਆਂ ਨੂੰ ਸਾਫ ਕਰਕੇ ਵੀ ਵਿਦਿਆਰਥੀਆਂ ਨੇ ਰੋਸ ਪ੍ਰਗਟਾਇਆ।

ਸਟੂਡੈਂਟ ਯੂਨੀਅਨ ਪੀਏਯੂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਸਾਨੂੰ ਗੱਡੀਆਂ ਸਾਫ ਕਰਨ ਲਈ ਮਜਬੂਰ ਨਾ ਕਰੇ ਸਗੋਂ ਛੇਤੀ ਤੋਂ ਛੇਤੀ ਸਾਡੀਆਂ ਮੰਗਾਂ ਮੰਨੀਆਂ ਜਾਣ। ਸਹਿਯੋਗ ਦੇਣ ਵਾਲੀਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕਰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਟੂਡੈਂਟ ਯੂਨੀਅਨ ਦੇ ਆਗੂ ਬਿਨੇਪ੍ਰਤਾਪ ਸਿੰਘ ਤੇ ਉਨਾਂ੍ਹ ਦੇ ਸਾਥੀਆਂ ਨੇ ਵਿਦਿਆਰਥੀਆਂ ਦੇ ਸਮਰਥਨ ਲਈ ਕਿਸਾਨ ਆਗੂ ਹਰਮੀਤ ਸਿੰਘ ਕਾਦੀਆ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ।

ਉਨਾਂ੍ਹ ਦੱਸਿਆ ਕਿ ਬੀਤੀ ਰਾਤ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਉਨਾਂ੍ਹ ਨੂੰ ਮਿਲੇ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ। ਵਿਦਿਆਰਥੀਆਂ ਨੇ ਦੱਸਿਆ ਕਿ ਐਨੇ ਦਿਨ ਗੁਜ਼ਰ ਜਾਣ ਦੇ ਬਾਵਜੂਦ ਸਰਕਾਰ ਵੱਲੋ ਕੋਈ ਅਧਿਕਾਰੀ ਜਾ ਨੁਮਾਇਦਾ ਸਾਡੇ ਕੋਲ ਨਹੀਂ ਪੁੱਜਿਆ। ਵਿਦਿਆਰਥੀਆਂ ਨੇ ਕਿਹਾ ਕਿ ਉਹ ਮੰਗਾਂ ਮੰਨੇ ਜਾਣ ਤੱਕ ਵੱਖ ਵੱਖ ਤਰੀਕਿਆਂ ਨਾਲ ਰੋਸ ਪ੍ਰਗਟਾਉਂਦੇ ਰਹਿਣਗੇ ਅਤੇ ਨੌਕਰੀਆਂ ਸਬੰਧੀ ਨੋਟਿਸ ਜਾਰੀ ਹੋਣ ਤੱਕ 24 ਘੰਟੇ ਧਰਨਾ ਪ੍ਰਦਰਸ਼ਨ ਇਸੇ ਤਰਾਂ੍ਹ ਚੱਲਦਾ ਰਹੇਗਾ।

Facebook Comments

Trending