ਜਲੰਧਰ : ਜਲੰਧਰ ਦੇ ਸੀ.ਆਈ.ਏ. ਸਟਾਫ਼ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਨੇ ਗ੍ਰੀਨ ਮਾਡਲ ਟਾਊਨ ‘ਚ ਜਾਲ ਵਿਛਾ ਕੇ ਇਕ ਵਿਅਕਤੀ ਨੂੰ ਡਰੱਗ ਮਨੀ ਅਤੇ ਇਕ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਛਿੰਦਾ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ।
ਮੁਲਜ਼ਮਾਂ ਕੋਲੋਂ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਸਬੰਧੀ ਥਾਣਾ ਨੰਬਰ 6 ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਫ਼ਿਰੋਜ਼ਪੁਰ ਤੋਂ ਹੈਰੋਇਨ ਸਪਲਾਈ ਕਰਨ ਆਏ ਸਨ।