Connect with us

ਅਪਰਾਧ

ਸੀਆਈਏ ਸਟਾਫ਼ ਨੂੰ ਮਿਲੀ ਸਫ਼ਲਤਾ, ਲੱਖਾਂ ਰੁਪਏ ਦੀ ਹੈਰੋ/ਇਨ ਸਮੇਤ ਮੁਲਜ਼ਮ ਕਾਬੂ

Published

on

ਫ਼ਿਰੋਜ਼ਪੁਰ: ਸੀਆਈਏ ਸਟਾਫ਼ ਦੀ ਟੀਮ ਨੇ ਗਸ਼ਤ ਦੌਰਾਨ ਇੱਕ ਕਾਰ ਵਿੱਚ ਹੈਰੋਇਨ ਸਮੇਤ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ। ਐਸ.ਆਈ ਤਰਸੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਟੀਮ ਕੈਂਟ ਸ਼ਮਸ਼ਾਨਘਾਟ ਰੋਡ ‘ਤੇ ਗਸ਼ਤ ਕਰ ਰਹੀ ਸੀ ਤਾਂ ਇੱਕ ਕਾਰ ‘ਚ ਸਵਾਰ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ‘ਚ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 155 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਕੀਮਤ ਕਰੀਬ 77.50 ਲੱਖ ਰੁਪਏ ਬਣਦੀ ਹੈ। ਮੁਲਜ਼ਮ ਦੀ ਪਛਾਣ ਰਾਹੁਲ ਵਾਸੀ ਬਸਤੀ ਟੈਂਕਾਂਵਾਲੀ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਥਾਣਾ ਕੈਂਟ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Facebook Comments

Trending