Connect with us

ਇੰਡੀਆ ਨਿਊਜ਼

ਘਰੇਲੂ ਉਡਾਣਾਂ ‘ਚ ਕਿਰਪਾਨ ਲਿਜਾਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ

Published

on

The Supreme Court refused to hear the petition challenging the order to carry Kirpan in domestic flights

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਟੀ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਦਰਅਸਲ ਘਰੇਲੂ ਉਡਾਣਾਂ ‘ਚ ਸਿੱਖ ਯਾਤਰੀਆਂ ਨੂੰ ਕਿਰਪਾਨ ਰੱਖਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਖਿਲਾਫ਼ ਹਿੰਦੂ ਸੈਨਾ ਨੇ ਪਟੀਸ਼ਨ ਦਾਇਰ ਕੀਤੀ ਜਿਸ ‘ਤੇ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਹਿੰਦੂ ਸੈਨਾ ਵੱਲੋਂ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਜਹਾਜ਼ ‘ਚ ਸਿੱਖ ਕਿਰਪਾਨਾਂ ਲੈ ਕੇ ਜਾਣ ਦੀ ਇਜਾਜ਼ਤ ਹੋਰ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਜਸਟਿਸ ਅਬਦੁਲ ਨਜ਼ੀਰ ਤੇ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਫੈਸਲਾ ਸੁਣਾਇਆ। ਇਸ ਤੋਂ ਬਾਅਦ ਪਟੀਸ਼ਨਰ ਨੂੰ ਆਪਣੀ ਪਟੀਸ਼ਨ ਵਾਪਸ ਲੈਣੀ ਪਈ ਜੋ ਐਡਵੋਕੇਟ ਅੰਕੁਰ ਯਾਦਵ ਨੇ ਦਾਇਰ ਕੀਤੀ ਸੀ।

Facebook Comments

Trending