Connect with us

ਪੰਜਾਬੀ

ਸੋਧੇ ਤਨਖ਼ਾਹ ਸਕੇਲਾਂ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

Published

on

The teachers of PAU protested for the notification of the revised pay scales

ਲੁਧਿਆਣਾ ; ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਸੋਧੇ ਤਨਖ਼ਾਹ ਸਕੇਲਾਂ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਧਿਆਪਕ ਜਥੇਬੰਦੀ (ਪੌਟਾ) ਦੀ ਅਗਵਾਈ ‘ਚ ਥਾਪਰ ਹਾਲ ਦੇ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਅਧਿਆਪਕਾ ਦੇ ਵੱਡੇ ਹਜ਼ੂਮ ਨੇ ਸਵੇਰੇ ਵੱਖ-ਵੱਖ ਵਿਭਾਗਾਂ ‘ਚੋਂ ਲੰਘ ਕੇ ਸਰਕਾਰ ਦੀਆਂ ਢਿੱਲੀਆਂ ਕਾਰਵਾਈਆਂ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ |

ਪੈਦਲ ਰੈਲੀ ਥਾਪਰ ਹਾਲ ਸਾਹਮਣੇ ਧਰਨੇ ਦੇ ਅਸਥਾਨ ‘ਤੇ ਇੱਕ ਵੱਡੇ ਜਲਸੇ ਵਿਚ ਬਦਲ ਗਈ ਜਿਸ ਵਿਚ ਮੌਜੂਦਾ ਅਤੇ ਸਾਬਕਾ ਅਧਿਆਪਕਾਂ ਨੇ ਸਰਕਾਰ ਦੀਆਂ ਯੂਨੀਵਰਸਿਟੀ ਨੂੰ ਨਜ਼ਰਅੰਦਾਜ਼ ਕਰਨ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ | ਪੌਟਾ ਦੇ ਮੌਜੂਦਾ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਸਰਕਾਰ ਦੀ ਨਿੰਦਾ ਕੀਤੀ ਕਿ ਝੂਠੇ ਭਰੋਸੇ ਦੇਣ ਦੇ ਬਾਵਜੂਦ ਨੋਟੀਫਿਕੇਸ਼ਨ ਜਾਰੀ ਕਰਨ ਲਈ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ |

ਧਰਨੇ ਨੂੰ ਡਾ. ਜੀ. ਐੱਸ. ਢੇਰੀ, ਡਾ. ਮਹੇਸ਼ ਕੁਮਾਰ, ਡਾ. ਬਿਕਰਮਜੀਤ ਸਿੰਘ ਅਤੇ ਡਾ. ਦਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਧਰਨੇ ਕਰਕੇ ਜਿੱਥੇ ਕੰਮ ਕਾਜ ਠੱਪ ਹੋਇਆ ਪਿਆ ਹੈ, ਉੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ | ਪਰ ਸਰਕਾਰ ਨੂੰ ਯੂਨੀਵਰਸਿਟੀ ਦੇ ਕੰਮਕਾਜ ਤੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਦੀ ਕੋਈ ਪ੍ਰਵਾਹ ਨਹੀਂ ਹੈ | ਜਿਸ ਕਰਕੇ ਹੀ ਅਧਿਆਪਕਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ |

Facebook Comments

Trending