ਪੰਜਾਬੀ

ਸਿਹਤ ਵਿਭਾਗ ਦੀਆਂ ਟੀਮਾਂ ਨੇ ਮੱਛਰ ਦਾ ਲਾਰਵਾ ਕੀਤਾ ਨਸ਼ਟ

Published

on

ਲੁਧਿਆਣਾ : ਸਿਵਲ ਸਰਜਨ ਡਾ ਹਿਤਿੰਦਰ ਕੌਰ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਟੀਮ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਸੰਤੌਖ ਨਗਰ, ਬਾਲਮੀਕ ਘਾਟੀ ਏਰੀਆ, ਮੋਤੀ ਨਗਰ, ਜਮਾਲਪੁਰ ਅਤੇ ਵੱਖ ਵੱਖ ਸਰਕਾਰੀ ਦਫਤਰਾਂ ਵਿਚ ਲਾਰਵਾ ਚੈਕ ਕੀਤਾ ਗਿਆ। ਟੀਮ ਵਲੋ ਜਿੱਥੇ ਲਾਰਵਾ ਪਾਇਆ ਗਿਆ ਉੱਥੇ ਮੌਕੇ ‘ਤੇ ਹੀ ਦਵਾਈ ਪਾ ਕੇ ਨਸ਼ਟ ਵੀ ਕੀਤਾ ਗਿਆ।

ਐਪੀਡੀਮਾਲੋਜਿਸਟ ਡਾ ਪ੍ਰਭਲੀਨ ਕੌਰ ਨੇ ਦੱਸਿਆ ਕਿ ਡਂੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਟੀਮ ਵਲੋ ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ, ਜਿਵੇ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ।

ਉਨਾਂ ਦੱਸਿਆ ਕਿ ਟੀਮ ਵਲੋ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ, ਜਿਵੇ ਕਿ ਕੂਲਰਾਂ, ਗਮਲਿਆ, ਫਰਿੱਜ਼ਾ ਦੀਆਂ ਟਰੇਆ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਹਾਲਤ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। ਡਾ ਪ੍ਰਭਲੀਨ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

Facebook Comments

Trending

Copyright © 2020 Ludhiana Live Media - All Rights Reserved.