Connect with us

ਪੰਜਾਬ ਨਿਊਜ਼

ਪੰਜਾਬ ਦੇ ਤਾਪਮਾਨ ’ਚ ਆਈ ਗਿਰਾਵਟ, ਜਾਣੋ ਆਪਣੇ ਇਲਾਕੇ ਦੇ ਮੌਸਮ ਦਾ ਤਾਜ਼ਾ ਹਾਲ

Published

on

The temperature has dropped in Punjab, know the latest weather conditions of your area

ਲੁਧਿਆਣਾ : ਪੰਜਾਬ ’ਚ ਕਈ ਥਾਈਂ ਮੰਗਲਵਾਰ ਨੂੰ ਬੱਦਲ ਛਾਏ ਰਹਿਣ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਬੁੱਧਵਾਰ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਲੁਧਿਆਣਾ ਸਣੇ ਕਈ ਦੂਜੇ ਜ਼ਿਲ੍ਹਿਆਂ ਦੇ ਤਾਪਮਾਨ ’ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ।

ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਜ਼ਿਆਦਾਤਰ ਜ਼ਿਲ੍ਹਿਆਂ ’ਚ ਘੱਟੋਂ-ਘੱਟ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਵੀ ਬਹੁਤੇ ਜ਼ਿਲ੍ਹਿਆਂ ’ਚ 26 ਤੋਂ 27 ਡਿਗਰੀ ਸੈਲਸੀਅਸ ਵਿਚਾਲੇ ਰਿਹਾ। ਚੰਡੀਗੜ੍ਹ ’ਚ ਦਿਨ ਦਾ ਤਾਪਮਾਨ 29.9 ਡਿਗਰੀ, ਫ਼ਰੀਦਕੋਟ ’ਚ 28.4 ਡਿਗਰੀ ਤੇ ਪਟਿਆਲੇ ਦਾ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੂਜੇ ਪਾਸੇ ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ 24 ਫਰਵਰੀ ਤੱਕ ਮੌਸਮ ਖ਼ੁਸ਼ਕ ਰਹੇਗਾ। 25 ਫਰਵਰੀ ਨੂੰ ਹਿਮਾਲੀਆ ਰਿਜ਼ਨ ’ਚ ਗੜਬੜ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿ ਸਕਦੇ ਹਨ। ਖ਼ਾਸਕਰ ਨੀਮ ਪਹਾੜੀ ਇਲਾਕਿਆਂ ’ਚ ਇਸ ਦਾ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ 26 ਫਰਵਰੀ ਤੋਂ ਬਾਅਦ ਮੌਸਮ ਮੁੜ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ।

Facebook Comments

Trending