Connect with us

ਪੰਜਾਬ ਨਿਊਜ਼

ਈ-ਰਿਕਸ਼ਾ ਵੇਚਣ ਜਾ ਰਿਹਾ ਚੋਰ ਫੜਿਆ, ਪੁਲਿਸ ਨੇ ਕੀਤਾ ਮਾਮਲਾ ਦਰਜ

Published

on

ਲੁਧਿਆਣਾ : ਲੁਧਿਆਣਾ ‘ਚੋਂ ਈ-ਰਿਕਸ਼ਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੋਧੇਵਾਲ ਥਾਣਾ ਜੋਧੇਵਾਲ ਦੀ ਪੁਲਿਸ ਨੇ ਇੱਕ ਦੋਸ਼ੀ ਨੂੰ ਚੋਰੀ ਦੇ ਈ-ਰਿਕਸ਼ਾ ਸਮੇਤ 5 ਬੈਟਰੀਆਂ ਸਮੇਤ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਇਕ ਦੋਸ਼ੀ ਚੋਰੀ ਦਾ ਈ-ਰਿਕਸ਼ਾ ਲੈ ਕੇ ਬਹਾਦੁਰ ਕੇ ਰੋਡ ‘ਤੇ ਜਾ ਰਿਹਾ ਹੈ ਅਤੇ ਬਾਜ਼ਾਰ ‘ਚ ਵੇਚ ਰਿਹਾ ਹੈ। ਜਿਸ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਰਵੀ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਭਗਵਾਨ ਦਾਸ ਕਾਲੋਨੀ ਸਲੇਮ ਟਾਬਰੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending