ਪੰਜਾਬੀ

ਲੁਧਿਆਣਾ ਦੇ ਇਸ 5 ਸਟਾਰ ਹੋਟਲ ਨੂੰ ਬੰ/ਬ ਨਾਲ ਉਡਾਉਣ ਦੀ ਧ/ਮਕੀ

Published

on

ਲੁਧਿਆਣਾ : ਫਿਰੋਜ਼ਪੁਰ ਰੋਡ ਸਥਿਤ ਪੰਜ ਸਿਤਾਰਾ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਦਹਿਸ਼ਤ ਫੈਲ ਗਈ ਹੈ। ਇਸ ਧਮਕੀ ਤੋਂ ਬਾਅਦ ਪੁਲਸ ਐਕਸ਼ਨ ’ਚ ਆ ਗਈ ਹੈ ਅਤੇ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਇਥੋਂ ਤਕ ਕਿ ਪੂਰੇ ਲੁਧਿਆਣਾ ਦੀ ਪੁਲਸ ਫੋਰਸ ਹੋਟਲ ਦੇ ਬਾਹਰ ਤਾਇਨਾਤ ਕਰ ਦਿੱਤੀ ਗਈ ਹੈ। ਪੁਲਸ ਵਲੋਂ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਕ ਪੱਤਰ ਰਾਹੀਂ ਜਾਂ ਸੋਸ਼ਲ ਮੀਡੀਆ ਜ਼ਰੀਏ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ ਇਹ ਅਫਵਾਹ ਹੈ ਜਾਂ ਸੱਚ ਇਸ ਪੂਰੇ ਘਟਨਾਕ੍ਰਮ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨਾਲ ਦੇਖਦੇ ਹੋਏ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ।

Facebook Comments

Trending

Copyright © 2020 Ludhiana Live Media - All Rights Reserved.