ਖੇਡਾਂ
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਮਸ਼ਾਲ ਮਾਰਚ ਅੱਜ ਲੁਧਿਆਣਾ ਤੋਂ ਹੋਵੇਗੀ ਸ਼ੁਰੂ
Published
2 years agoon

ਲੁਧਿਆਣਾ : ਪੰਜਾਬ ਨੂੰ ਖੇਡਾਂ ’ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਖੇਡ ਮੰਤਰੀ ਮੀਤ ਹੇਅਰ ਅਨੁਸਾਰ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫ਼ਤਾ ਪੂਰੇ ਪੰਜਾਬ ਵਿਚ ਹਰ ਜ਼ਿਲ੍ਹਾ ਹੈਡਕੁਆਟਰ ਵਿਚ ਲਿਜਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਅੱਜ ਲੁਧਿਆਣਾ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਮਸ਼ਾਲ ਪੂਰੇ ਪੰਜਾਬ ਵਿਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ।
ਇਹ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਮੋਗਾ ਜਾਵੇਗੀ। 23 ਅਗਸਤ ਨੂੰ ਫਿਰੋਜ਼ਪੁਰ, ਤਰਨਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐੱਸਏਐੱਸ ਨਗਰ, ਫ਼ਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।
You may like
-
ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖੀਰਲੇ ਦਿਨ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ-ਜ਼ਿਲ੍ਹਾ ਖੇਡ ਅਫ਼ਸਰ
-
ਸੂਬਾ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ ਅੱਜ ਤੇ ਭਲਕੇ ਲਏ ਜਾਣਗੇ ਟਰਾਇਲ -DSO
-
ਜ਼ਿਲ੍ਹਾ ਪੱਧਰੀ ਮੁਕਾਬਲੇ 30 ਸਤੰਬਰ ਤੋਂ 05 ਅਕਤੂਬਰ ਤੱਕ ਕਰਵਾਏ ਜਾਣਗੇ – ਜ਼ਿਲ੍ਹਾ ਖੇਡ ਅਫ਼ਸਰ
-
ਖੇਡ ਵਿਭਾਗ ਵਲੋਂ ਪੰਜਾਬ ਸੈਂਟਰ ਆਫ ਐਕਸੀਲੈਂਸ ‘ਚ ਦਾਖਲੇ ਲਈ ਟ੍ਰਾਇਲ 09 ਤੇ 10 ਅਪ੍ਰੈਲ ਨੂੰ
-
ਗਣਤੰਤਰਤਾ ਦਿਵਸ ਮੌਕੇ ਖੇਡ ਵਿਭਾਗ ਲੁਧਿਆਣਾ ਵੱਲੋਂ ਕਰਵਾਏ ਨੁਮਾਇਸ਼ੀ ਮੈਚ ਕਰਵਾਏ
-
ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ