ਅਪਰਾਧ
ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਲਿਆ ਫਾਹਾ-ਹਾਲਤ ਗੰਭੀਰ
Published
3 years agoon

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਬਾਗਰੂ ਵਿਚ ਸਹੁਰੇ ਪਰਿਵਾਰ ਤੋਂ ਦੁਖੀ ਇਕ ਵਿਆਹੁਤਾ ਵਲੋਂ ਫਾਹਾ ਲਗਾ ਲਿਆ ਗਿਆ। ਗੰਭੀਰ ਹਾਲਤ ‘ਚ ਉਸ ਨੂੰ ਸੀ.ਐਮ.ਸੀ. ਹਸਪਤਾਲ ਲਿਆਂਦਾ ਗਿਆ ਹੈ, ਜਿਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਲੜਕੀ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸਦੀ ਲੜਕੀ ਗੁਰਪ੍ਰੀਤ ਕੌਰ ਦਾ ਵਿਆਹ ਇਕ ਸਾਲ ਪਹਿਲਾਂ ਬਸਤੀ ਜੋਧੇਵਾਲ ਦੇ ਨੇੜੇ ਰਹਿਣ ਵਾਲੇ ਨੌਜਵਾਨ ਨਾਲ ਹੋਇਆ ਸੀ। ਉਸ ਦਾ ਪੰਜ ਮਹੀਨੇ ਦਾ ਇਕ ਬੱਚਾ ਵੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਸਦੇ ਸਹੁਰੇ ਪਰਿਵਾਰ ਵਾਲੇ ਉਸਨੂੰ ਤੰਗ ਪ੍ਰੇਸ਼ਾਨ ਕਰ ਰਹੇ ਸਨ ਤੇ ਹਰ ਰੋਜ਼ ਪੈਸਿਆਂ ਦੀ ਮੰਗ ਕਰਦੇ ਸਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਉਸ ਦੀ ਲੜਕੀ ‘ਤੇ ਤਸ਼ੱਦਦ ਕੀਤਾ ਜਾ ਰਿਹਾ ਸੀ ਤੇ ਉਸ ਦੀ ਲੜਕੀ ਨੂੰ ਉਸਦੇ ਸਹੁਰੇ ਪਰਿਵਾਰ ਵਾਲੇ ਮਿਲਣ ਵੀ ਨਹੀਂ ਦੇ ਰਹੇ ਸਨ। ਬੀਤੇ ਦਿਨ ਉਹ ਲੜਕੀ ਨੂੰ ਆਪਣੇ ਘਰ ਲੈ ਆਏ, ਜਿੱਥੇ ਕਿ ਉਸ ਨੇ ਫਾਹਾ ਲਗਾ ਲਿਆ। ਜਦੋਂ ਲੜਕੀ ਦੀ ਮਾਂ ਕਮਰੇ ‘ਚ ਪਹੁੰਚੀ ਤਾਂ ਲੜਕੀ ਪੱਖੇ ਨਾਲ ਲਟਕ ਰਹੀ ਸੀ।
ਮੁਹੱਲੇ ਦੇ ਲੋਕਾਂ ਦੀ ਮਦਦ ਨਾਲ ਲੜਕੀ ਨੂੰ ਹੇਠਾਂ ਉਤਾਰਿਆ ਗਿਆ ਅਤੇ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਅਨੁਸਾਰ ਉਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਜਾਂਚ ਕਰ ਰਹੇ ਐਸ.ਐਚ.ਓ. ਸਾਹਿਬ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੜਕੀ ਅਜੇ ਬਿਆਨ ਦੇਣ ਦੇ ਕਾਬਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬਿਆਨ ਲੈਣ ਉਪਰੰਤ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾਵੇਗੀ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ