Connect with us

ਧਰਮ

20 ਮਈ ਤੋਂ ਸ਼ਰਧਾਲੂਆਂ ਲਈ ਖੁੱਲ੍ਹਣਗੇ ਹੇਮਕੁੰਟ ਸਾਹਿਬ ਦੇ ਕਪਾਟ, 22 ਅਪ੍ਰੈਲ ਤੋਂ ਚਾਰਧਾਮ ਯਾਤਰਾ ਸ਼ੁਰੂ

Published

on

The vaults of Hemkunt Sahib will be opened for pilgrims from May 20, Chardham Yatra will begin from April 22.

ਉਤਰਾਖੰਡ ਦੇ ਚਮੋਲੀ ਵਿਚ ਸਥਿਤ ਵਿਸ਼ਵ ਦੇ ਸਭ ਤੋਂ ਉਚਾਈ ‘ਤੇ ਬਣੇ ਪਵਿੱਤਰ ਧਾਮ ਹੇਮਕੁੰਟ ਸਾਹਿਬ ਦੀ ਯਾਤਰਾ ਆਉਣ ਵਾਲੀ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਹੇਮਕੁੰਟ ਸਾਹਿਬ ਪ੍ਰਬੰਧ ਸੰਮਤੀ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ 20 ਅਪ੍ਰੈਲ ਤੋਂ ਬੀਐੱਸਐੱਫ ਦੇ ਜਵਾਨ ਯਾਤਰਾ ਦੇ ਰਸਤੇ ਦੀ ਬਰਫ ਨੂੰ ਹਟਾਉਣ ਲਈ ਲੱਗਣਗੇ।

ਦੱਸ ਦੇਈਏ ਕਿ ਸ੍ਰੀ ਹੇਮੁਕੰਟ ਸਾਹਿਬ ਦੀ ਯਾਤਰਾ ਲਈ ਹਰ ਸਾਲ ਦੇਸ਼-ਵਿਦੇਸ਼ ਤੋਂ ਯਾਤਰੀ ਦਰਸ਼ਨ ਕਰਨ ਲਈ ਆਉਂਦੇ ਹਨ। ਇਸ ਸਾਲ ਸੰਗਤ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏੇ ਟਰੱਸਟ ਵੱਲੋਂ ਕਮਰਿਆਂ ਦਾ ਨਿਰਮਾਣ ਕੀਤਾ ਗਿਆ ਹੈ। ਹੇਮਕੁੰਟ ਸਾਹਿਬ ਦੀ ਯਾਤਰਾ ਅਕਤੂਬਰ ਦੇ ਅਖੀਰ ਵਿਚ ਖਤਮ ਹੋਵੇਗੀ। ਨਾਲ ਹੀ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਅੱਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਸੰਗਤ ਸੁਚੇਤ ਰਹੇ।

ਸੂਬਾ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਟਰੱਸਟ ਵੱਲੋਂ ਇਸ ਸਾਲ ਹੇਮਕੁੰਟ ਦੀ ਯਾਤਰਾ 20 ਮਈ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਵਾਰ ਚਾਰਧਾਮ ਯਾਤਰਾ ਦੀ ਸ਼ੁਰੂਆਤ 22 ਅਪ੍ਰੈਲ ਤੋਂ ਹੋਵੇਗੀ। ਦੇਸ਼ ਦੁਨੀਆ ਤੋਂ ਆਉਣ ਵਾਲੇ ਤੀਰਥ ਯਾਤਰੀਆਂ ਦੀ ਯਾਤਰਾ ਨੂੰ ਆਸਾਨ ਬਣਾਉਣ ਲਈ ਸਰਕਾਰ ਤਿਆਰੀਆਂ ਵਿਚ ਲੱਗੀ ਹੋਈ ਹੈ। ਸਰਕਾਰ ਨੂੰ ਉਮੀਦ ਹੈ ਕਿ ਚਾਰਧਾਮ ਯਾਤਰਾ ਵਿਚ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਇਕ ਨਵਾਂ ਰਿਕਾਰਡ ਬਣਾਏਗੀ।

Facebook Comments

Trending