ਪੰਜਾਬ ਨਿਊਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਦੁੱਧ ਨਾਲ ਨਹਾਉਂਦੇ ਵਿਅਕਤੀ ਦੀ ਵੀਡੀਓ ਦਾ ਵੇਰਕਾ ਨਾਲ ਕੋਈ ਸਬੰਧ ਨਹੀਂ Published 3 years ago on May 6, 2022 By Shukdev Singh Share Tweet ਲੁਧਿਆਣਾ : ਅੱਜ ਕੱਲ ਸੋਸ਼ਲ ਮੀਡੀਆ ‘ਤੇ ਦੁੱਧ ਨਾਲ ਨਹਾਉਂਦੇ ਇੱਕ ਵਿਅਕਤੀ ਦੀ ਵੀਡੀਓ ਸਮਾਜ ਦੇ ਕੁਝ ਬੇਈਮਾਨ ਅਤੇ ਗੈਰ-ਜਿੰਮੇਦਾਰ ਅਨਸਰਾਂ ਵਲੋਂ ਵੇਰਕਾ ਨਾਲ ਸਬੰਧਤ ਲਿਖ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਜਾ ਰਹੀ ਹੈ। ਡੇਅਰੀ ਉਦਯੋਗ ਵਿੱਚ ਵੇਰਕਾ ਦੀ ਵੱਧ ਰਹੀ ਪ੍ਰਸਿੱਧੀ ਅਤੇ ਇਸ ਦੇ ਸਹਿਕਾਰੀ ਬ੍ਰਾਂਡ ਦੇ ਸਾਫ ਅਕਸ਼ ਨੂੰ ਖਰਾਬ ਕਰਨ ਦੀ ਇਹ ਘਿਨੌਣੀ ਹਰਕਤ ਸਮਾਜ ਅਤੇ ਲੋਕ ਵਿਰੋਧੀ ਅਨਸਰਾਂ ਵੱਲੋਂ ਕੀਤੀ ਗਈ ਹੈ। ਇੱਥੇ ਜ਼ਿਕਰਯੋਗ ਹੈ ਕਿ ਵੇਰਕਾ ਦੇ ਸਾਰੇ ਮਿਲਕ ਪਲਾਂਟ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ 2006(FSSAI) ਦੁਆਰਾ ਨਿਰਧਾਰਤ ਸਾਰੀਆਂ ਕਾਨੂੰਨੀ ਜਰੂਰਤਾਂ ਨੂੰ ਪੂਰਾ ਕਰ ਰਹੇ ਹਨ ਅਤੇ ਉਸ ਮੁਤਾਬਿਕ ਕੰਮ ਕਰ ਰਹੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਇਰਲ ਵੀਡੀਓ ਦੇ ਸਬੰਧ ਵਿੱਚ ਦੱਸਿਆ ਜਾਂਦਾ ਹੈ ਕਿ ਇਹ ਵੀਡੀਓ ਲਗਭਗ 2 ਸਾਲ ਪੁਰਾਣਾ ਹੈ ਅਤੇ ਇਸ ਵੀਡੀਓ ਦਾ ਵੇਰਕਾ ਨਾਲ ਕੋਈ ਸਬੰਧ ਨਹੀ ਹੈ। ਇਹ ਵੀਡੀਓ ਤੁਰਕੀ ਦੇ ਸੈਂਟਰਲ ਐਂਂਟੋਨੀਅਨ ਸੂਬੇ ਦੇ ਕੋਨੀਆ ਨਾਮਕ ਕਸਬੇ ਵਿੱਚ ਫਿਲਮਾਏ ਜਾਣ ਦੀ ਪੁਸ਼ਟੀ ਹੋਈ ਹੈ। ਦੁੱਧ ਦੇ ਟੈਂਕ ਵਿੱਚ ਜੋ ਆਦਮੀ ਨਹਾਉਂਦਾ ਦਿਖਾਈ ਦੇ ਰਿਹਾ ਹੈ ਉਸਦਾ ਨਾਮ ਐਮਰੇ ਸਯਾਰ ਹੈ। ਉਕਤ ਵੀਡੀਓ ਟੀਕ-ਟਾਕ ਰਾਹੀਂ ਤੁਰਕੀ ਦੇ ਵਸਨੀਕ ਉੱਗਰ ਉਰਗਤ ਦੁਆਰਾ ਅਪਲੋਡ ਕੀਤੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਵੀਡੀਓ ਨੂੰ ਅਪਲੋਡ ਕਰਨ ਤੋਂ ਬਾਅਦ ਦੋਵਾਂ ਨੂੰ ਤੁਰਕੀ ਸਰਕਾਰ ਨੇ ਗ੍ਰਿਫਤਾਰ ਕਰ ਲਿਆ ਸੀ। ਇਸ ਲਈ ਅਪੀਲ ਕੀਤੀ ਜਾਂਦੀ ਹੈ ਕਿ ਜਿਸ ਵੀ ਸੋਸ਼ਲ ਮੀਡੀਆ ਗਰੁੱਪ ਵਿੱਚ ਇਹ ਵੀਡੀਓ ਚਲਾਈ ਜਾ ਰਹੀ ਹੋਵੇ ਇਸ ਸਬੰਧੀ ਇਸ ਪੋਸਟ ਨੂੰ ਡੀਲੀਟ ਕਰਵਾਇਆ ਜਾਵੇ ਕਿਉਂਕਿ ਇਹ ਕਿਸੇ ਵੀ ਤਰ੍ਹਾਂ ਨਾਲ ਵੇਰਕਾ ਨਾਲ ਸਬੰਧਤ ਨਹੀਂ ਹੈ ਅਤੇ ਕੇਵਲ ਸਾੜੇ ਦੀ ਭਾਵਨਾ ਨਾਲ ਖ਼ਪਤਕਾਰਾਂ ਨੂੰ ਗੁੰਮਰਾਹ ਕਰਕੇ ਵੇਰਕਾ ਦੀ ਵੱਧ ਰਹੀ ਲੋਕਪ੍ਰਿਯਤਾ ਨੂੰ ਠੇਸ ਲਾਉਣ ਲਈ ਪਾਈ ਗਈ ਹੈ ਜਿਸ ਨਾਲ ਅਨੇਕਾਂ ਦੁੱਧ ਉਤਪਾਦਕਾਂ ਦਾ ਨੁਕਸਾਨ ਹੋਵੇਗਾ। Facebook Comments Related Topics:bathing with milkdirecter milkfedLudhianamilkfedverka brandavideo on social media Up Next PSEB ਨੇ ਪੰਜਵੀਂ ਦਾ ਨਤੀਜਾ ਐਲਾਨਿਆ, ਮਾਨਸਾ ਦੀ ਸੁਖਮਨ ਰਹੀ ਪੰਜਾਬ ਭਰ ’ਚੋਂ ਅੱਵਲ, ਵੈੱਬਸਾਈਟ ਉਤੇ ਨਤੀਜਾ ਅੱਜ Don't Miss ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਨਵੇਂ ਟਿਊਬਵੈਲ ਦਾ ਉਦਘਾਟਨ Advertisement You may like Trending