ਅਪਰਾਧ

ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪ੍ਰੇਟਰ ਕਾਬੂ

Published

on

ਲੁਧਿਆਣਾ : ਵਿਜੀਲੈਂਸ ਬਿਊਰੋ ਨੇ ਪਿੰਡ ਕੰਗਣਵਾਲ ਦੇ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਮੰਗਜੀਤ ਸਿੰਘ ਨੂੰ 4 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਸਰਦਾਰਾਂ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਾਸੀ ਉਕਤ ਦੋਸ਼ੀ ਮੰਗਜੀਤ ਸਿੰਘ ਨੂੰ ਸ਼ਿਕਾਇਤਕਰਤਾ ਸਿਕੰਦਰ ਖ਼ਾਨ ਵਾਸੀ ਪਿੰਡ ਕੰਗਣਵਾਲ ਦੀ ਸ਼ਿਕਾਇਤ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੈਰਿਜ ਸਰਟੀਫਿਕੇਟ ‘ਤੇ ਉਸਦੀ ਪਤਨੀ ਦੇ ਪਿਤਾ ਦਾ ਨਾਂਅ ਦਰੁਸਤ ਕਰਨ ਬਦਲੇ ਉਕਤ ਕੰਪਿਊਟਰ ਅਪਰੇਟਰ ਨੇ 5 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਸੇਵਾ ਕੇਂਦਰ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.