ਪੰਜਾਬੀ

ਪੰਜਾਬ ‘ਚ ਆਉਂਦੇ ਦਿਨਾਂ ਨੂੰ ਖ਼ਰਾਬ ਰਹੇਗਾ ਮੌਸਮ, ਵਿਭਾਗ ਦੀ ਸਲਾਹ ਵੱਲ ਧਿਆਨ ਦੇਣ ਕਿਸਾਨ

Published

on

ਲੁਧਿਆਣਾ : ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਗਰਮੀ ਨੇ ਆਪਣਾ ਜ਼ੋਰ ਦਿਖਾਇਆ ਹੈ ਪਰ ਆਉਣ ਵਾਲੇ ਕੁੱਝ ਦਿਨ ਅੰਦਰ ਤਾਪਮਾਨ ’ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ’ਚ ਸੂਬੇ ਦੇ ਕੁੱਝ ਹਿੱਸਿਆ ’ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗਰਜ਼ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। 17 ਅਪ੍ਰੈਲ ਦੀ ਅੱਧੀ ਰਾਤ ਤੋਂ ਬਾਅਦ ਪੱਛਮੀ ਪੌਣਾਂ ਦੇ ਸਰਗਰਮ ਹੋਣ ਨਾਲ ਪੰਜਾਬ ਦੇ ਉੱਤਰੀ ਹਿੱਸਿਆਂ ’ਚ ਹਲਕੀ ਤੋਂ ਮੱਧਮ ਮੀਂਹ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁੱਝ ਹਿੱਸਿਆ ’ਚ 18 ਤੋਂ 20 ਅਪ੍ਰੈਲ ਦਰਮਿਆਨ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਮੁਤਾਬਕ ਇਸ ਹਫ਼ਤੇ ਪੰਜਾਬ ’ਚ ਕਈ ਥਾਵਾਂ ‘ਤੇ ਮੀਂਹ ਪਵੇਗਾ।

ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਫ਼ਸਲਾਂ ਦੀ ਸਿੰਚਾਈ, ਖ਼ਾਦਾਂ ਤੇ ਕੀਟਨਾਸ਼ਕਾਂ ਦਾ ਇਸਤੇਮਾਲ ਖੇਤਾਂ ‘ਚ ਨਾ ਕੀਤਾ ਜਾਵੇ। ਤੇਜ਼ ਹਵਾਵਾਂ ਦੀ ਸੰਭਾਵਨਾ ਨੂੰ ਦੇਖਦਿਆ ਹੋਇਆ ਦਰੱਖ਼ਤਾਂ ਹੇਠ ਨਾ ਰੁਕਣ, ਜਲ ਸਰੋਤਾਂ ਕੋਲ ਨਾ ਜਾਣ ਦੀ ਸਲਾਹ ਵੀ ਦਿੱਤੀ ਗਈ ਹੈ। ਅਗਲੇ ਕੁੱਝ ਦਿਨਾਂ ’ਚ ਤਾਪਮਾਨ ‘ਚ 2 ਤੋਂ 4 ਡਿਗਰੀ ਸੈਲਸੀਅਸ ਦੀ ਕਮੀ ਆ ਸਕਦੀ ਹੈ।

Facebook Comments

Trending

Copyright © 2020 Ludhiana Live Media - All Rights Reserved.