Connect with us

ਪੰਜਾਬੀ

ਪੰਜਾਬ ‘ਚ ਇਸ ਦਿਨ ਤੋਂ ਬਦਲੇਗਾ ਮੌਸਮ, ਮੌਸਮ ਵਿਭਾਗ ਨੇ ਮੀਂਹ ਪੈਣ ਦੀ ਦੱਸੀ ਸੰਭਾਵਨਾ

Published

on

The weather will change in Punjab from this day, the Meteorological Department has announced the possibility of rain

ਲੁਧਿਆਣਾ : 12 ਮਾਰਚ ਤੋਂ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਹਿਮਾਚਲ ਦੇ ਉੱਪਰੀ ਇਲਾਕਿਆਂ ’ਚ ਮੀਂਹ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ ’ਤੇ ਵੀ ਪਵੇਗਾ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ 13 ਮਾਰਚ ਤੋਂ ਪੰਜਾਬ ’ਚ ਬੱਦਲ ਛਾਏ ਰਹਿਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

14 ਮਾਰਚ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕੇ ਮੀਂਹ, ਗਰਜ ਨਾਲ ਛਿੱਟੇ ਪੈ ਸਕਦੇ ਹਨ। 15 ਮਾਰਚ ਤੋਂ ਮੌਸਮ ਸਾਫ਼ ਹੋ ਜਾ ਜਾਵੇਗਾ। ਮੌਸਮ ਵਿਭਾਗ ਅਨੁਸਾਰ ਮੌਸਮ ’ਚ ਤਬਦੀਲੀ ਨਾਲ ਵੱਧ ਤੋਂ ਵੱਧ ਤਾਪਮਾਨ ’ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

Facebook Comments

Trending