ਪੰਜਾਬ ਨਿਊਜ਼

UK ਤੋਂ ਆਏ ਪਰਿਵਾਰ ਦੀਆਂ ਮਨੋਕਾਮਨਾਵਾਂ ਹਰਿਮੰਦਰ ਸਾਹਿਬ ਆ ਕੇ ਹੋਈਆਂ ਪੂਰੀਆਂ, ਪੁੱਤਰ ਲੱਗਾ ਬੋਲਣ

Published

on

ਅੰਮ੍ਰਿਤਸਰ: ਕਿਹਾ ਜਾਂਦਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੱਗੇ ਸੱਚੇ ਮਨ ਨਾਲ ਕੀਤੀ ਅਰਦਾਸ ਜ਼ਰੂਰ ਪੂਰੀ ਹੁੰਦੀ ਹੈ। UK ਤੋਂ ਆਏ ਗੁਰੂ ਘਰ ਵਿਖੇ ਪਰਿਵਾਰ ਵੱਲੋਂ ਕੀਤੀ ਅਰਦਾਸ ਪ੍ਰਵਾਨ ਹੋਈ ਅਤੇ ਪਰਿਵਾਰ ਦਾ ਪੁੱਤਰ ਬੋਲਣ ਲੱਗਾ।

ਪਰਿਵਾਰ ਨੇ ਧੰਨਵਾਦ ਵਜੋਂ ਗੁਰੂ ਘਰ ਨੂੰ ਟਰੈਕਟਰ ਭੇਟ ਕੀਤਾ। ਇਸ ਦੌਰਾਨ ਬੱਚੇ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬੋਲ ਨਹੀਂ ਸਕਦਾ ਸੀ ਅਤੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਵਾਈ ਅਤੇ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ, ਜਿਸ ਤੋਂ ਬਾਅਦ ਕੁਝ ਸਮੇਂ ਬਾਅਦ ਉਨ੍ਹਾਂ ਦਾ ਲੜਕਾ ਬੋਲਣ ਲੱਗਾ। ਬੱਚੇ ਦੀ ਮਾਂ ਨੇ ਅੱਖਾਂ ਵਿੱਚ ਹੰਝੂ ਭਰਦਿਆਂ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦੀ ਸ਼ੁਕਰਗੁਜ਼ਾਰ ਹੈ, ਜਿਨ੍ਹਾਂ ਦੀ ਅਪਾਰ ਕਿਰਪਾ ਸਦਕਾ ਅੱਜ ਉਸ ਦੇ ਪੁੱਤਰ ਨੂੰ ਆਵਾਜ਼ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਵੀ ਬੱਚੇ ਨੂੰ ਬਾਣੀ ਦਾ ਪਾਠ ਕਰਵਾ ਕੇ ਗੁਰੂ ਘਰ ਨਾਲ ਜੋੜਿਆ ਗਿਆ, ਜਿਸ ਕਾਰਨ ਅੱਜ ਗੁਰੂ ਸਾਹਿਬਾਨ ਨੇ ਉਸ ਨੂੰ ਬਖਸ਼ਿਆ ਹੈ।

ਇਸ ਮੌਕੇ SGPC ਵੱਲੋਂ ਪਰਿਵਾਰ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਐੱਸ.ਜੀ.ਪੀ.ਸੀ. ਮੈਂਬਰਾਂ ਨੇ ਦੱਸਿਆ ਕਿ ਪਰਿਵਾਰ ਹਰ ਮਹੀਨੇ ਗੁਰੂ ਘਰ ਆਉਂਦਾ ਰਹਿੰਦਾ ਸੀ। ਪਰਿਵਾਰ ਨੇ ਇੱਥੇ ਬੱਚੇ ਰਾਜਬੀਰ ਸਿੰਘ ਲਈ ਅਰਦਾਸ ਕੀਤੀ ਤਾਂ ਗੁਰੂ ਜੀ ਨੇ ਅਸ਼ੀਰਵਾਦ ਦਿੱਤਾ ਅਤੇ ਪੁੱਤਰ ਬੋਲਣ ਲੱਗਾ। ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ‘ਤੇ ਪਰਿਵਾਰ ਨੇ ਇਕ ਟਰੈਕਟਰ ਭੇਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਕਿਸੇ ਵੀ ਕੋਨੇ ਦਾ ਕੋਈ ਵੀ ਵਿਅਕਤੀ ਸੱਚੇ ਮਨ ਨਾਲ ਸ੍ਰੀ ਗੁਰੂ ਰਾਮਦਾਸ ਜੀ ਅੱਗੇ ਅਰਦਾਸ ਕਰਦਾ ਹੈ ਤਾਂ ਉਸ ਦੀਆਂ ਮਨੋਕਾਮਨਾਵਾਂ ਜ਼ਰੂਰ ਪੂਰੀਆਂ ਹੁੰਦੀਆਂ ਹਨ।

Facebook Comments

Trending

Copyright © 2020 Ludhiana Live Media - All Rights Reserved.