Connect with us

ਪੰਜਾਬੀ

ਪੰਜਾਬੀ ਬਾਗ਼ ਕਲੋਨੀ ਅਤੇ ਪੀਰੂ ਬੰਦਾ ਮੁਹੱਲਾ ‘ਚੋਂ ਹਾਈਟੈਂਸ਼ਨ ਤਾਰਾਂ ਹਟਾਉਣ ਦਾ ਕੰਮ ਸ਼ੁਰੂ

Published

on

The work of removing high tension wires from Punjabi Bagh Colony and Piru Banda Mohalla has started

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਨਵੇਂ ਸਾਲ ਦੇ ਤੋਹਫ਼ੇ ਵਜੋਂ, ਵਾਰਡ ਨੰਬਰ 84 ਅਤੇ 89 ‘ਚ ਪੈਂਦੇ ਪੰਜਾਬੀ ਬਾਗ਼ ਕਲੋਨੀ ਅਤੇ ਪੀਰੂ ਬੰਦਾ ਮੁਹੱਲਾ ਵਿੱਚੋਂ ਜੋ ਹਾਈਟੈਂਸ਼ਨ 11000 ਵੋਲਟੇਜ ਦੀਆਂ ਤਾਰਾਂ ਮੁਹੱਲਾ ਨਿਵਾਸੀਆਂ ਦੇ ਘਰਾਂ ਉਪਰੋਂ ਲੰਘ ਰਹੀਆਂ ਸਨ, ਨੂੰ ਹਟਾਉਣ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕੇ ਦੇ ਵਸਨੀਕਾਂ ਨੂੰ ਨਵੇਂ ਸਾਲ ਦੀ ਮੁਬਾਰਬਾਦ ਦਿੰਦਿਆਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਇਹ ਚਿਰੌਕਣੀ ਮੰਗ ਸੀ ਜਿਸ ਨੂੰ ਬੂਰ ਪਿਆ ਹੈ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਹਾਈਵੇਲਟੇਜ ਤਾਰਾਂ ਨੂੰ ਡਾਈਵਰਟ ਕੀਤਾ ਜਾਵੇਗਾ ਜਿਸ ਨਾਲ ਕਰੀਬ 250 ਤੋਂ 300 ਪਰਿਵਾਰਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਰਾਂ ਕਰਕੇ ਬੀਤੇ ਸਮੇਂ ਵਿੱਚ ਕਈ ਮੰਦਭਾਗੀਆਂ ਘਟਨਾਵਾਂ ਵੀ ਵਾਪਰੀਆਂ ਸਨ ਜਿਨ੍ਹਾ ਦੀ ਭਰਪਾਈ ਕਰਨਾ ਬੇਹੱਦ ਮੁਸ਼ਕਿਲ ਹੈ। ਇਲਾਕਾ ਨਿਵਾਸੀਆਂ ਵਲੋਂ ਵੀ ਆਪਣੇ ਹਰਮਨ ਪਿਆਰੇ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਇਸ ਮੌਕੇ ਜੋਨਲ ਕਮਿਸ਼ਨਰ ਨੀਰਜ ਜੈਨ, ਐਕਸੀਅਨ ਅਰਵਿੰਦ ਅਗਰਵਾਲ, ਐਸ.ਡੀ.ਓ. (ਪੀ.ਐਸ.ਪੀ.ਸੀ.ਐਲ.) ਸ਼ਿਵ ਕੁਮਾਰ, ਕੁਲਦੀਪ ਸਿੰਘ ਦੂਆ, ਅਮਨ ਬੱਗਾ ਖੁਰਾਨਾ, ਦਲਜੀਤ ਸਿੰਘ ਬਿੱਟੂ, ਚਮਕੌਰ ਸਿੰਘ, ਜੱਗੂ ਚੋਪੜਾ, ਗਿਆਨੀ ਹਰਦੀਪ ਸਿੰਘ, ਸੁਰਿੰਦਰ ਰਾਣਾ, ਦਿਨੇਸ਼ ਸ਼ਰਮਾ, ਕੁਲਵਿੰਦਰ ਢਿੱਲੋਂ, ਸ਼ਾਮ ਚਿਤਕਾਰਾ, ਪਰਮਜੀਤ ਪੰਮਾ, ਰਾਜੂ ਕਪੂਰ, ਰਾਜੂ ਸਿੱਧੂ, ਵਿਨੋਦ ਬਿੱਟੂ, ਆਸ਼ੂ ਵਰਮਾ, ਸੁਖਵਿੰਦਰ ਸੋਹਲ, ਕਾਲਾ ਔਜਲਾ ਤੇ ਹੋਰ ਮੌਜੂਦ ਸਨ।

Facebook Comments

Trending