ਪੰਜਾਬ ਨਿਊਜ਼

ਪੰਜਾਬ ‘ਚ ਟਾਟਾ ਗਰੁੱਪ ਵੱਲੋਂ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਸ਼ੁਰੂ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

Published

on

ਲੁਧਿਆਣਾ : ਟਾਟਾ ਸਟੀਲ ਵੱਲੋਂ ਪਹਿਲੇ ਪੜਾਅ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿੱਚ ਆਪਣਾ ਸਕਰੈਪ ਅਧਾਰਿਤ ਸਟੀਲ ਪਲਾਂਟ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਮੁੰਬਈ ਵਿੱਚ ਟਾਟਾ ਗਰੁੱਪ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਅਸੀਂ ਜਲਦੀ ਹੀ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ।

ਮੁੱਖ ਮੰਤਰੀ ਨੇ ਇਸ ਪਹਿਲਕਦਮੀ ਨੂੰ ‘ਨਵੇਂ ਯੁੱਗ ਦੀ ਸ਼ੁਰੂਆਤ’ ਕਰਾਰ ਦਿੱਤਾ ਕਿਉਂਕਿ ਪਹਿਲਾਂ ਇਹ ਸਮਝੌਤਾ ਸਿਰਫ਼ ਕਾਗਜ਼ਾਂ ‘ਤੇ ਹੀ ਸੀ, ਪਰ ਹੁਣ ਸੂਬੇ ਦੀ ਤਰੱਕੀ ਲਈ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਭਗਵੰਤ ਮਾਨ ਅਨੁਸਾਰ ਇਸ ਵੱਡੇ ਉਦਯੋਗਿਕ ਗਰੁੱਪ ਵੱਲੋਂ ਕੀਤਾ ਗਿਆ ਨਿਵੇਸ਼ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਵੇਂ ਰਾਹ ‘ਤੇ ਲੈ ਜਾਵੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

CM ਮਾਨ ਨੇ ਕਿਹਾ ਕਿ ਟਾਟਾ ਗਰੁੱਪ ਲੁਧਿਆਣਾ ਵਿੱਚ ਸਥਾਪਤ ਕੀਤੇ ਜਾਣ ਵਾਲੇ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ, ਜੋ ਕਿ ਪੰਜਾਬ ਸਰਕਾਰ ਦੇ ਹਾਈ-ਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਲੱਗਦੇ ਹਨ। ਇਹ ਵੱਕਾਰੀ ਪ੍ਰੋਜੈਕਟ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਅੱਗੇ ਵਧਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।

Facebook Comments

Trending

Copyright © 2020 Ludhiana Live Media - All Rights Reserved.