Connect with us

ਪੰਜਾਬੀ

ਲੁਧਿਆਣਾ ਸਬਜ਼ੀ ਮੰਡੀ ‘ਚ ਨਾਜਾਇਜ਼ ਕਬਜ਼ਿਆਂ ‘ਤੇ ਚੱਲਿਆ ਨਿਗਮ ਦਾ ਪੀਲਾ ਪੰਜਾ

Published

on

ਲੁਧਿਆਣਾ : ਲੁਧਿਆਣਾ ਮਹਾਨਗਰ ਦੇ ਬਹਾਦੁਰ ਕੇ ਰੋਡ ਸਥਿਤ ਸਬਜ਼ੀ ਮੰਡੀ ਵਿਚ ਪਿਛਲੇ ਲੰਬੇ ਸਮੇਂ ਤੋਂ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਨੂੰ ਦੇਖਦੇ ਹੋਏ ਮਾਰਕੀਟ ਕਮੇਟੀ ਅਤੇ ਮੰਡੀ ਬੋਰਡ ਦੇ ਅਫਸਰਾਂ ਵੱਲੋਂ ਅੱਜ ਪੁਲਸ ਫੋਰਸ ਨੂੰ ਲੈ ਕੇ ਮੰਡੀ ਵਿਚ ਨਾਜਾਇਜ਼ ਕਬਜ਼ੇ ਹਟਾਣੇ ਸ਼ੁਰੂ ਕਰ ਦਿੱਤੇ। ਜ਼ਿਕਰਯੋਗ ਹੈ ਕਿ ਮੰਡੀ ਵਿਚ ਕਈ ਸ਼ਰਾਰਤੀ ਅਨਸਰਾਂ ਵੱਲੋਂ ਨਾਜਾਇਜ਼ ਕਬਜ਼ੇ ਕਰ ਕੇ ਕਾਰੋਬਾਰ ਕੀਤਾ ਜਾ ਰਿਹਾ ਸੀ। ਮਾਰਕੀਟ ਕਮੇਟੀ ਵੱਲੋਂ ਸਮੇਂ ਸਮੇਂ ਸਿਰ ਇਨ੍ਹਾਂ ਅਨਸਰਾਂ ਨੂੰ ਨੋਟਿਸ ਜਾਰੀ ਕਰਕੇ ਕਬਜ਼ੇ ਹਟਾਉਣ ਲਈ ਕਿਹਾ ਜਾਂਦਾ ਸੀ।

ਇਸ ਸਬੰਧੀ ਲਗਾਤਾਰ ਸ਼ਿਕਾਇਤਾਂ ਵੀ ਕੀਤੀਆਂ ਜਾ ਰਹੀਆਂ ਸਨ ਜਿਸ ਸਬੰਧੀ ਲਗਾਤਾਰ ਮਾਰਕੀਟ ਕਮੇਟੀ ਚ ਸ਼ਿਕਾਇਤਾਂ ਵੀ ਦਿੱਤੀਆਂ ਜਾ ਰਹੀਆਂ ਸਨ। ਇਸ ਦੇ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੰਡੀ ਅਫਸਰ ਬੀਰਇੰਦਰ ਸਿੰਘ ਸਕੱਤਰ ਜਸਮੀਤ ਸਿੰਘ ਬਰਾੜ ਅਤੇ ਮਾਰਕੀਟ ਕਮੇਟੀ ਦੀ ਟੀਮ ਪੁਲਿਸ ਪ੍ਰਸ਼ਾਸਨ ਨੂੰ ਨਾਲ ਲੈ ਕੇ ਨਾਜਾਇਜ਼ ਕਬਜ਼ਿਆਂ ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ।

Facebook Comments

Trending