Connect with us

ਅਪਰਾਧ

ਕਾਲਜ ਵਿਦਿਆਰਥਣ ਨਾਲ ਕੀਤੀਆਂ ਅਸ਼/ਲੀਲ ਹਰਕਤਾਂ, ਪੁਲਿਸ ਨੇ ਹਿਰਾਸਤ ‘ਚ ਲਿਆ ਨੌਜਵਾਨ

Published

on

The youth was detained by the police for his lewd acts with the college girl

ਲੁਧਿਆਣਾ : ਕਾਲਜ ਤੋਂ ਘਰ ਪਰਤ ਰਹੀ ਵਿਦਿਆਰਥਣ ਨੂੰ ਰਸਤੇ ਵਿੱਚ ਰੋਕ ਕੇ ਅਸ਼ਲੀਲ ਹਰਕਤਾਂ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਦੁਗਰੀ ਦੀ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਧਾਂਦਰਾ ਰੋਡ ਦੇ ਰਹਿਣ ਵਾਲੇ ਨੌਜਵਾਨ ਜੈ ਖੋਸਲਾ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਏਐੱਸਆਈ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਇਹ ਮੁੱਕਦਮਾ ਲੜਕੀ ਦੇ ਪਿਤਾ ਦੀ ਸ਼ਿਕਾਇਤ ਤੇ ਦਰਜ ਕੀਤਾ ਹੈ।

ਲੜਕੀ ਦੇ ਪਿਤਾ ਨੇ ਦੱਸਿਆ ਮੁਲਜਮ ਜੈ ਖੋਸਲਾ ਪਿਛਲੇ ਇਕ ਸਾਲ ਤੋਂ ਉਨ੍ਹਾਂ ਦੀ ਬੇਟੀ ਨੂੰ ਪਰੇਸ਼ਾਨ ਕਰ ਰਿਹਾ ਸੀ। ਬੀਤੀ ਦੁਪਹਿਰ ਲੜਕੀ ਕਾਲਜ ਤੋਂ ਦੁੱਗਰੀ ਨਹਿਰ ਪੁੱਲ ਤੇ ਆਟੋ ਤੋਂ ਉਤਰ ਕੇ ਘਰ ਵੱਲ ਨੂੰ ਪੈਦਲ ਚੱਲ ਪਈ। ਇਸੇ ਦੌਰਾਨ ਮੁਲਜ਼ਮ ਨੇ ਲੜਕੀ ਦੀ ਬਾਂਹ ਫੜ ਲਈ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ। ਘਰ ਪਹੁੰਚ ਕੇ ਲੜਕੀ ਨੇ ਮਾਪਿਆਂ ਨੂੰ ਆਪ ਬੀਤੀ ਦੱਸੀ, ਜਿਸ ਤੋਂ ਬਾਅਦ ਸਾਰਾ ਮਾਮਲਾ ਥਾਣਾ ਦੁੱਗਰੀ ਦੀ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ।

Facebook Comments

Trending