Connect with us

ਅਪਰਾਧ

ਆਟੋ ਰਿਕਸ਼ਾ ਗਰੋਹ ਦੇ ਮੈਂਬਰਾਂ ਨੇ ਨੌਜਵਾਨ ਨੂੰ ਜ਼ਖ਼ਮੀ ਕਰ ਕੇ ਲੁੱਟਿਆ

Published

on

The youth was injured and robbed by members of the auto rickshaw gang

ਲੁਧਿਆਣਾ : ਸਥਾਨਕ ਮੋਤੀ ਨਗਰ ਦੇ ਇਲਾਕੇ ਸਮਰਾਲਾ ਚੌਕ ਨੇੜੇ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਉਸ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਕਰਨ ਕੁਮਾਰ ਵਾਸੀ ਭਾਮੀਆਂ ਖੁਰਦ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬਸਤੀ ਜੋਧੇਵਾਲ ਤੋਂ ਆਪਣੇ ਘਰ ਭਾਮੀਆ ਖੁਰਦ ਵੱਲ ਆਟੋ ‘ਤੇ ਜਾ ਰਿਹਾ ਸੀ ਕਿ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਮੈਂਬਰ ਉਸ ਨੂੰ ਸੁੰਨਸਾਨ ਥਾਂ ‘ਤੇ ਲੈ ਗਏ ਅਤੇ ਕੁੱਟਮਾਰ ਕਰਨ ਉਪਰੰਤ ਉਸਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਮੋਬਾਈਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ।

ਸ਼ਿਕਾਇਤਕਰਤਾ ਵਲੋਂ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਘਟਨਾ ਦੇ ਨੇੜੇ ਲੱਗੇ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ।

Facebook Comments

Trending