ਅਪਰਾਧ
ਨੌਜਵਾਨ ਨੂੰ ਤਿੰਨ ਬਦਮਾਸ਼ਾਂ ਨੇ ਲੱਤ ‘ਚ ਗੋਲੀ ਮਾਰ ਕੇ ਲੁੱਟੀ ਕਾਰ
Published
3 years agoon
ਲੁਧਿਆਣਾ : ਕੱਪੜੇ ਵੇਚ ਕੇ ਘਰ ਵਾਪਸ ਪਰਤ ਰਹੇ ਨੌਜਵਾਨ ਨੂੰ ਨਿਸ਼ਾਨਾ ਬਣਾਉਂਦਿਆਂ ਸਪਲੈਂਡਰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਕੇ ਮਹਿੰਦਰਾ ਲੋਗਨ ਕਾਰ ਲੁੱਟ ਲਈ। ਜਾਂਦੇ ਸਮੇਂ ਬਦਮਾਸ਼ ਨੌਜਵਾਨ ਦਾ ਮੋਬਾਈਲ ਫੋਨ ਵੀ ਖੋਹ ਕੇ ਲੈ ਗਏ। ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਬਲਾਕ ਬੀ ਧਾਂਦਰਾਂ ਰੋਡ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਦੇ ਬਿਆਨ ਉੱਪਰ 5 ਅਣਪਛਾਤੇ ਬਦਮਾਸ਼ਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਮਾਮਲੇ ਸਬੰਧੀ ਥਾਣਾ ਡੇਹਲੋਂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਹਿੰਦਰਾ ਲੋਗਨ ਕਾਰ ਵਿੱਚ ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ ਦੇ ਬਾਹਰ ਕੱਪੜੇ ਵੇਚਦਾ ਹੈ। ਰਾਤ ਸਾਢੇ ਨੌਂ ਵਜੇ ਦੇ ਕਰੀਬ ਉਹ ਕੰਮ ਖਤਮ ਕਰਕੇ ਘਰ ਵਾਪਸ ਪਰਤ ਰਿਹਾ ਸੀ।
ਜਿਸ ਤਰ੍ਹਾਂ ਹੀ ਮਨਪ੍ਰੀਤ ਆਲਮਗੀਰ ਸਾਹਿਬ ਤੋਂ ਹੁੰਦਾ ਹੋਇਆ ਮਾਲੇਰਕੋਟਲਾ ਰੋਡ ‘ਤੇ ਪਹੁੰਚਿਆ ਤਾਂ ਤਿੰਨ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਜਿਨ੍ਹਾਂ ਚੋਂ ਇਕ ਨੇ ਪਿਸਤੌਲ ਕੱਢ ਕੇ ਸਿੱਧਾ ਫਾਇਰ ਕਰ ਦਿੱਤਾ। ਗੋਲੀ ਦੇ ਛਰ੍ਹੇ ਮਨਪ੍ਰੀਤ ਦੀ ਸੱਜੀ ਲੱਤ ਵਿੱਚ ਲਗੇ। ਲਹੂ ਲੁਹਾਨ ਹੋ ਕੇ ਨੌਜਵਾਨ ਜ਼ਮੀਨ ‘ਤੇ ਡਿੱਗ ਪਿਆ। ਬਦਮਾਸ਼ਾਂ ਨੇ ਨੌਜਵਾਨ ਕੋਲੋਂ ਗੱਡੀ ਤੇ ਮੋਬਾਈਲ ਫੋਨ ਲੁੱਟਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
