ਪੰਜਾਬ ਨਿਊਜ਼

ਔਰਤਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਤਾਂ ਹਨ ਪਰ ਲਾਗੂ ਕਰਨ ‘ਚ ਸਮੱਸਿਆ : ਡਾ. ਬਲਜੀਤ ਕੌਰ

Published

on

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ ਕਿਉਂਕਿ ਲਾਭਪਾਤਰੀਆਂ ਨੂੰ ਇਸ ਦੀ ਸਖ਼ਤ ਲੋੜ ਹੈ। ਆਪਣੀਆਂ ਤਰਜੀਹਾਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਲੜਕੀਆਂ ਦੇ ਸਸ਼ਕਤੀਕਰਨ ਦੀ ਕੁੰਜੀ ਹੈ ਅਤੇ ਉਹ ਇਸ ਮੰਤਵ ਲਈ ਵਚਨਬੱਧ ਰਹਿਣਗੇ।

ਔਰਤਾਂ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਨੂੰ ਲਾਗੂ ਕਰਨ ’ਚ ਕਮੀਆਂ ਦੀ ਗੱਲ ਕਰਦਿਆਂ ਡਾ. ਕੌਰ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਤਾਂ ਹਨ ਪਰ ਇਨ੍ਹਾਂ ਨੂੰ ਲਾਗੂ ਕਰਨ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਵਿਚਲੀ ਹਰ ਖਾਮੀ ਨੂੰ ਦੂਰ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਲੜਕੀਆਂ ਦੀ ਸਿੱਖਿਆ ਲਈ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾ ਉਲੀਕਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਡਾ. ਬਲਜੀਤ ਕੌਰ ਅੱਖਾਂ ਦੇ ਸਰਜਨ ਹਨ ਅਤੇ ਹਾਲ ਹੀ ’ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਮਲੋਟ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ। ਉਹ ਮੁਕਤਸਰ ਦੇ ਸਰਕਾਰੀ ਸਿਵਲ ਹਸਪਤਾਲ ’ਚ ਅੱਖਾਂ ਦੇ ਸਰਜਨ ਵਜੋਂ ਸੇਵਾਵਾਂ ਨਿਭਾ ਰਹੇ ਸਨ। 46 ਸਾਲਾ ਅੱਖਾਂ ਦੇ ਡਾਕਟਰ ਨੇ ਆਪਣੀ ਪਹਿਲੀ ਚੋਣ ਲੜਨ ਲਈ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ। ਡਾ. ਬਲਜੀਤ ਕੌਰ ਪ੍ਰੋ. ਸਾਧੂ ਸਿੰਘ ਦੀ ਧੀ ਹੈ, ਜੋ 2014 ਤੋਂ 2019 ਤੱਕ ਫਰੀਦਕੋਟ ਤੋਂ ‘ਆਪ’ ਦੇ ਸੰਸਦ ਮੈਂਬਰ ਸਨ।

Facebook Comments

Trending

Copyright © 2020 Ludhiana Live Media - All Rights Reserved.