Connect with us

ਪੰਜਾਬੀ

ਸਿਹਤ ਨੂੰ ਮਿਲਣਗੇ ਬਹੁਤ ਸਾਰੇ ਫ਼ਾਇਦੇ, ਡਾਇਟ ‘ਚ ਸ਼ਾਮਿਲ ਕਰੋ ਤੋਰੀ ਦੀ ਸਬਜ਼ੀ

Published

on

There are many health benefits to adding zucchini to your diet

ਗਰਮੀਆਂ ਦੇ ਮੌਸਮ ‘ਚ ਤੋਰੀ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਹ ਇੱਕ ਵੇਲ ਵਾਲੀ ਸਬਜ਼ੀ ਹੁੰਦੀ ਹੈ ਇਸ ਦੇ ਪੱਤੇ, ਫਲ, ਜੜ੍ਹਾਂ ਅਤੇ ਬੀਜਾਂ ਦੀ ਵਰਤੋਂ ਸਿਹਤ ਲਾਭਾਂ ਲਈ ਕੀਤੀ ਜਾਂਦੀ ਹੈ। ਇਸ ‘ਚ ਐਨਲਜੈਸਿਕ, ਐਂਟੀ-ਇੰਫਲੇਮੇਟਰੀ, ਐਂਟੀਬੈਕਟੀਰੀਅਲ, ਕੈਲਸ਼ੀਅਮ, ਕਾਪਰ, ਆਇਰਨ, ਪੋਟਾਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਮੈਂਗਨੀਜ਼, ਵਿਟਾਮਿਨ-ਏ, ਬੀ, ਸੀ ਅਤੇ ਆਇਓਡੀਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

ਬਲੱਡ ਸ਼ੂਗਰ ਕੰਟਰੋਲ : ਜੇਕਰ ਤੁਹਾਨੂੰ ਸ਼ੂਗਰ ਦੀ ਬੀਮਾਰੀ ਹੈ ਤਾਂ ਤੁਹਾਨੂੰ ਡਾਈਟ ‘ਚ ਤੋਰੀ ਦੀ ਸਬਜ਼ੀ ਜ਼ਰੂਰ ਸ਼ਾਮਲ ਕਰਨੀ ਚਾਹੀਦੀ ਹੈ। ਇਹ ਤੁਹਾਡੇ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੀ ਹੈ। ਇਸ ‘ਚ ਪੇਪਟਾਇਡ ਅਤੇ ਐਲਕਾਲਾਇਡਸ ਹੁੰਦੇ ਹਨ ਜੋ ਤੁਹਾਡੇ ਸਰੀਰ ‘ਚ ਇਨਸੁਲਿਨ ਲੈਵਲ ਨੂੰ ਕੰਟਰੋਲ ‘ਚ ਰੱਖਦੇ ਹਨ।

ਇਮਿਊਨਿਟੀ ਵਧਾਉਣ ਲਈ : ਇਮਿਊਨਿਟੀ ਵਧਾਉਣ ਲਈ ਤੁਸੀਂ ਤੋਰੀ ਦਾ ਸੇਵਨ ਵੀ ਕਰ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਜ਼ਿੰਕ, ਕਾਪਰ, ਆਇਰਨ, ਮੈਗਨੀਸ਼ੀਅਮ, ਥਿਆਮੀਨ ਤੁਹਾਡੀ ਇਮਿਊਨਿਟੀ ਪਾਵਰ ਨੂੰ ਮਜ਼ਬੂਤ ਕਰਨ ‘ਚ ਮਦਦ ਕਰ ਸਕਦੇ ਹਨ।

ਸਿਰ ਦਰਦ : ਤੋਰੀ ‘ਚ ਐਨਲਜੈਸਿਕ ਅਤੇ ਐਂਟੀ-ਇਨਫਲੇਮੇਟਰੀ ਗੁਣ ਹੁੰਦੇ ਹਨ ਜੋ ਸਿਰ ਦਰਦ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਸਿਰਦਰਦ ਦੀ ਸਮੱਸਿਆ ਨੂੰ ਦੂਰ ਕਰਨ ਲਈ ਤੁਸੀਂ ਤੋਰੀ ਦਾ ਸੇਵਨ ਕਰ ਸਕਦੇ ਹੋ।

ਭਾਰ ਘਟਾਉਣ ‘ਚ ਫ਼ਾਇਦੇਮੰਦ : ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਡਾਈਟ ‘ਚ ਤੋਰੀ ਸ਼ਾਮਲ ਕਰ ਸਕਦੇ ਹੋ। ਇਸ ‘ਚ ਕੈਲੋਰੀ ਦੀ ਮਾਤਰਾ ਵੀ ਬਹੁਤ ਘੱਟ ਹੁੰਦੀ ਹੈ ਅਤੇ ਫਾਈਬਰ ਬਹੁਤ ਜ਼ਿਆਦਾ ਪਾਇਆ ਜਾਂਦਾ ਹੈ। ਇਸ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹੇਗਾ। ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਭੁੱਖ ਘੱਟ ਲੱਗੇਗੀ ਅਤੇ ਤੁਸੀਂ ਆਸਾਨੀ ਨਾਲ ਆਪਣਾ ਭਾਰ ਕੰਟਰੋਲ ਕਰ ਸਕਦੇ ਹੋ।

ਸਕਿਨ ਰਹੇਗੀ ਹੈਲਥੀ : ਤੁਸੀਂ ਹੈਲਥੀ ਸਕਿਨ ਲਈ ਤੋਰੀ ਨੂੰ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਗੁਣ ਦਾਣੇ, ਮੁਹਾਸੇ, ਬੇਜਾਨ ਸਕਿਨ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ।

Facebook Comments

Trending