Connect with us

ਪੰਜਾਬ ਨਿਊਜ਼

ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲ, ਅੱਜ ਇੱਕ ਹੋਰ ਵੱਡਾ ਚਿਹਰਾ ਭਾਜਪਾ ਵਿੱਚ ਹੋਣ ਜਾ ਰਿਹਾ ਹੈ ਸ਼ਾਮਲ

Published

on

ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ’ਚ ਦਲ-ਦਲ ਜਾਰੀ ਹੈ। ਇਸ ਦੌਰਾਨ ਹੁਣੇ ਹੁਣੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਕ ਵੱਡਾ ਚਿਹਰਾ ਅੱਜ ਸ਼ਾਮ 4 ਵਜੇ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਪ੍ਰਾਪਤ ਖਬਰਾਂ ਅਨੁਸਾਰ ਅੱਜ ਸ਼ਾਮ 4 ਵਜੇ ਇੱਕ ਵੱਡਾ ਚਿਹਰਾ ਭਾਜਪਾ ਵਿੱਚ ਸ਼ਾਮਲ ਹੋਵੇਗਾ, ਜਿਸ ਦੀ ਜਾਣਕਾਰੀ ਭਾਜਪਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਵੇਗੀ। ਇਹ ਚਿਹਰਾ ਪੰਜਾਬ ਨਾਲ ਸਬੰਧਤ ਦੱਸਿਆ ਜਾਂਦਾ ਹੈ, ਜਿਸ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਸ਼ਾਮ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਲ ਹੋ ਗਏ ਸਨ ਅਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੀ ਭਾਜਪਾ ‘ਚ ਸ਼ਾਮਲ ਹੋ ਗਏ ਸਨ।

Facebook Comments

Trending