ਪੰਜਾਬ ਨਿਊਜ਼

ਪੰਜਾਬ ‘ਚ ਇਸ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

Published

on

ਲੁਧਿਆਣਾ : ਮੌਨਸੂਨ ਦੌਰਾਨ ਪੱਛਮੀ ਗੜਬੜੀ ਦੀ ਸਰਗਰਮੀ ਕਾਰਨ ਸੂਬੇ ’ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਨੇ ਪੰਜਾਬ ’ਚ ਬਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 22 ਤੇ 23 ਜੁਲਾਈ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੌਰ ’ਤੇ ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਰੋਪੜ, ਮੋਹਾਲੀ, ਚੰਡੀਗੜ੍ਹ, ਮੋਗਾ ਤੇ ਫ਼ਰੀਦਕੋਟ ਸ਼ਾਮਿਲ ਹਨ।

ਇਸ ਤੋਂ ਪਹਿਲਾਂ 20 ਤੇ 21 ਜੁਲਾਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਬੁੱਧਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੋਹਲੇਧਾਰ ਮੀਂਹ ਪਿਆ। ਮੌਸਮ ਕੇਂਦਰ ਮੁਤਾਬਕ ਪਠਾਨਕੋਟ ’ਚ ਸਵੇਰੇ ਪੰਜ ਵਜੇ ਤੋਂ ਸ਼ਾਮ ਸਾਢੇ ਅੱਠ ਵਜੇ ਦੌਰਾਨ 30 ਮਿਲੀਮੀਟਰ ਬਾਰਿਸ਼ ਹੋਈ, ਜਦਕਿ ਪਟਿਆਲਾ ’ਚ 38.6, ਲੁਧਿਆਣਾ ’ਚ 28, ਅੰਮ੍ਰਿਤਸਰ ’ਚ 4.9, ਫਿਰੋਜ਼ਪੁਰ ’ਚ 10, ਜਲੰਧਰ ’ਚ 1.5 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।

Facebook Comments

Trending

Copyright © 2020 Ludhiana Live Media - All Rights Reserved.