Connect with us

ਪੰਜਾਬ ਨਿਊਜ਼

ਪੰਜਾਬ ’ਚ ਅਗਲੇ ਪੰਜ ਦਿਨਾਂ ਦੌਰਾਨ ਕੜਾਕੇ ਦੀ ਠੰਡ ਪੈਣ ਦਾ ਖ਼ਦਸ਼ਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Published

on

There is a risk of severe cold in Punjab during the next five days, the Meteorological Department has issued an alert

ਮੌਸਮ ਵਿਭਾਗ ਮੁਤਾਬਕ ਠੰਡ ਦਾ ਦੌਰ ਆਉਣ ਵਾਲੇ 5 ਦਿਨਾਂ ਵਿਚ ਵੀ ਜਾਰੀ ਰਹੇਗਾ। ਸੂਬੇ ਵਿਚ ਐਤਵਾਰ ਦਾ ਦਿਨ ਹੁਣ ਤਕ ਦੇ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਕਾਰਡ ਕੀਤਾ ਗਿਆ ਹੈ। ਪੰਜਾਬ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ’ਚ ਵੀ ਕੜਾਕੇ ਦਾਰ ਠੰਡ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਦੇ ਕਈ ਇਲਾਕਿਆਂ ਵਿਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿਚ 29 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ।

ਦੂਜੇ ਪਾਸੇ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਜਦਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ ਛੇ ਡਿਗਰੀ, ਫਰੀਦਕੋਟ ਦਾ 4.6 ਡਿਗਰੀ ਤੇ ਗੁਰਦਾਸਪੁਰ ਦਾ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ ਅੱਜ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਅਗਲੇ ਦਿਨਾਂ ’ਚ ਵੀ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿਚ ਸੰਘਣੀ ਧੁੰਦ ਦੀ ਪੇਸ਼ੀਨਗੋਈ ਕੀਤੀ ਹੈ।

ਮੌਸਮ ਵਿਭਾਗ ਨੇ ਧੁੰਦ ਨੂੰ ਦੇਖਦਿਆਂ ਵਾਹਨ ਚਾਲਕਾਂ ਨੂੰ ਖਾਸ ਤੌਰ ’ਤੇ ਧਿਆਨ ਰੱਖਣ ਦੀ ਹਦਾਇਤ ਕੀਤੀ ਹੈ। ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਬਿਜਲੀ ਪ੍ਰਭਾਵਤ ਹੋਣ ਦੀ ਗੱਲ ਆਖੀ ਹੈ। ਇਸ ਤੋਂ ਇਲਾਵਾ ਦਮੇ ਵਾਲੇ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਹੋ ਸਕਦੀ ਹੈ। ਇਸ ਨਾਲ ਅੱਖਾਂ ਵਿਚ ਵੀ ਸਮੱਸਿਆ ਹੋ ਸਕਦੀ ਹੈ। ਮੌਸਮ ਵਿਭਾਗ ਨੇ ਧੁੰਦ ਦੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਲੰਬੇ ਸਫ਼ਰ ਤੋਂ ਗੁਰੇਜ਼ ਕਰਨ ਦੀ ਹਿਦਾਇਤ ਕੀਤੀ ਗਈ ਹੈ।

Facebook Comments

Trending