ਲੁਧਿਆਣਾ : ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਕਿਣਮਿਣ ਹੋ ਸਕਦੀ ਹੈ। ਇਸ ਤੋਂ ਬਾਅਦ ਪੰਜਾਬ ਦਾ ਮੌਸਮ ਸਾਫ਼ ਹੋ ਜਾਵੇਗਾ। ਇਸ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਸੋਮਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਸ ਕਾਰਨ ਕਣਕ ਅਤੇ ਸਰ੍ਹੋਂ ਦੀ ਫ਼ਸਲ ਦੇ ਨਾਲ-ਨਾਲ ਸਬਜ਼ੀਆਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਮੌਸਮ ‘ਚ ਬਦਲਾਅ ਨਜ਼ਰ ਆਉਣਾ ਸ਼ੁਰੂ ਹੋ ਜਾਵੇਗਾ।
ਦੂਜੇ ਪਾਸੇ ਸੋਮਵਾਰ ਨੂੰ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 3.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਦਿਨ ਭਰ ਪੰਜਾਬ ਵਿੱਚ ਜ਼ਿਆਦਾਤਰ ਹਲਕੀ ਬਾਰਿਸ਼ ਹੁੰਦੀ ਰਹੀ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 6.5 ਡਿਗਰੀ ਸੈਲਸੀਅਸ ਘੱਟ ਸੀ। ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 14.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।