ਪਟਿਆਲਾ: ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਕਲੌਦੀ ਗੇਟ ਸ਼ਮਸ਼ਾਨਘਾਟ ਵਿਖੇ ਇੱਕ ਨੌਜਵਾਨ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੌਰਾਨ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ, ਜੋ ਸ਼ੁੱਕਰਵਾਰ ਸਵੇਰੇ ਆਪਣੇ ਚਾਚੇ ਦੇ ਫੁੱਲ ਚੁਗਣ ਦੀ ਰਸਮ ਤਹਿਤ ਸ਼ਮਸ਼ਾਨਘਾਟ ਪੁੱਜਾ ਸੀ। ਸਿਰ ‘ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਹੀ ਘੇਰਾ ਪਾ ਕੇ ਬੈਠੇ ਸਨ।ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।