ਪ੍ਰਯਾਗਰਾਜ ਮਹਾਕੁੰਭ ਮੇਲਾ 2025 ‘ਚ ਮਚੀ ਭਗਦੜ ਦੇ ਇਕ ਦਿਨ ਬਾਅਦ ਵੀਰਵਾਰ ਨੂੰ ਮੇਲਾ ਖੇਤਰ ਦੇ ਸੈਕਟਰ-22 ‘ਚ ਅਚਾਨਕ ਅੱਗ ਲੱਗ ਗਈ। ਕਈ ਪੰਡਾਲ ਸੜ ਗਏ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ, ਜੋ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਰਾਹਤ ਦੀ ਗੱਲ ਇਹ ਹੈ ਕਿ ਜਿੱਥੇ ਅੱਗ ਲੱਗੀ ਉੱਥੇ ਕੋਈ ਵੀ ਆਮ ਜਨਤਾ ਮੌਜੂਦ ਨਹੀਂ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਯੂਪੀ ਦੇ ਫਾਇਰ ਡਿਪਾਰਟਮੈਂਟ ਦੇ ਅਧਿਕਾਰੀ ਪ੍ਰਮੋਦ ਸ਼ਰਮਾ ਨੇ ਕਿਹਾ, “ਅੱਜ ਸਾਨੂੰ ਛੱਤਨਾਗ ਘਾਟ ਥਾਣਾ ਖੇਤਰ ਵਿੱਚ 15 ਟੈਂਟਾਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਤੁਰੰਤ ਕਾਰਵਾਈ ਕਰਕੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਐਸਡੀਐਮ ਅਨੁਸਾਰ, ਇਹ ਇੱਕ ਅਣਅਧਿਕਾਰਤ ਟੈਂਟ ਸੀ, ਜਿਸ ਨੂੰ ਲਗਾਇਆ ਗਿਆ ਸੀ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਪਹਿਲਾਂ ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਇਹ ਘਟਨਾ ਬੁੱਧਵਾਰ ਨੂੰ ਮੌਨੀ ਅਮਾਵਸਿਆ ਦੇ ਮੌਕੇ ‘ਤੇ ਮਹਾ ਕੁੰਭ ਮੇਲੇ ‘ਚ ਭਗਦੜ ਦੇ ਇਕ ਦਿਨ ਬਾਅਦ ਵਾਪਰੀ ਹੈ।ਜਿਸ ‘ਚ 30 ਲੋਕਾਂ ਦੀ ਮੌਤ ਹੋ ਗਈ ਜਦਕਿ 60 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਯੂਪੀ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਭਗਦੜ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਗਏ ਹਨ।