ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਦੋ ਧਿਰਾਂ ਵੱਲੋਂ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰੂਨਾਨਕ ਪੁਰਾ ਇਲਾਕੇ ਦੀ ਹੈ ਜਿੱਥੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਦੌਰਾਨ ਇੱਕ ਧਿਰ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।