ਕਰੋਨਾਵਾਇਰਸ

ਕੋਰੋਨਾ ਦੇ 29 ਨਵੇਂ ਮਾਮਲੇ ਸਾਹਮਣੇ ਆਏ

Published

on

ਲੁਧਿਆਣਾ :  ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 29 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 22 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ ਜਦਕਿ 7 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.78 ਫ਼ੀਸਦੀ ਤੋਂ ਵਧ ਕੇ 97.79 ਫ਼ੀਸਦੀ ਹੋ ਗਈ ਹੈ। ਲੁਧਿਆਣਾ ਜਿਲ੍ਹੇ ਨਾਲ ਸਬੰਧਿਤ ਅੱਜ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ। ਲੁਧਿਆਣਾ ਵਿੱਚ 4160 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਇਸ ਵੇਲੇ ਜਿਹੜੇ ਮਰੀਜ਼ ਐਕਟਿਵ ਹਾਲਤ ਵਿਚ ਹਨ, ਉਨ੍ਹਾਂ ਵਿਚੋਂ ਇਸ ਵੇਲੇ 136 ਮਰੀਜ਼ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹਨ, ਜਦਕਿ ਗੰਭੀਰ ਰੂਪ ਵਿਚ ਬਿਮਾਰ ਹੋਣ ਕਰਕੇ 10 ਮਰੀਜ਼ ਨਿੱਜੀ ਹਸਪਤਾਲਾਂ ਵਿਚ ਜਦਕਿ 1 ਮਰੀਜ਼ ਸਰਕਾਰੀ ਹਸਤਪਾਲ ਵਿਚ ਦਾਖਲ ਹੈ।

Facebook Comments

Trending

Copyright © 2020 Ludhiana Live Media - All Rights Reserved.