ਪੰਜਾਬ ਨਿਊਜ਼

ਪੰਜਾਬ ’ਚ ਅੱਜ ਤੋਂ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Published

on

ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਵੀ ਭਾਰੀ ਬਾਰਿਸ਼ ਹੋਈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਵੀਰਵਾਰ ਤੋਂ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਵੀ ਇਹੀ ਹਾਲ ਰਹੇਗਾ। ਹਾਲਾਂਕਿ ਉਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਵੇਰੇ ਚਾਰ ਤੋਂ ਸ਼ਾਮ ਪੰਜ ਵਜੇ ਤੱਕ ਲੁਧਿਆਣਾ ’ਚ 102 ਮਿਲੀਮੀਟਰ ਬਾਰਿਸ਼ ਹੋਈ। ਹਾਲਾਂਕਿ ਸ਼ਹਿਰੀ ਇਲਾਕੇ ਇਸ ਤੋਂ ਵਾਂਝੇ ਰਹੇ। ਇਸੇ ਤਰ੍ਹਾਂ ਪਠਾਨਕੋਟ ’ਚ 12 ਮਿਲੀਮੀਟਰ, ਫ਼ਤਹਿਗੜ੍ਹ ਸਾਹਿਬ ’ਚ 39.5, ਬਰਨਾਲਾ ਤੇ ਜਲੰਧਰ ’ਚ 0.5 ਤੇ ਰੋਪੜ ’ਚ 3.0 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ। ਜਦਕਿ ਹੋਰ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਿਹਾ।

Facebook Comments

Trending

Copyright © 2020 Ludhiana Live Media - All Rights Reserved.