Connect with us

ਪੰਜਾਬ ਨਿਊਜ਼

ਪੰਜਾਬ ‘ਚ ਅੱਜ ਵੀ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਲਈ 2 ਦਿਨਾਂ ਦਾ ਅਲਰਟ ਕੀਤਾ ਜਾਰੀ

Published

on

There will be heavy rain in Punjab today, the Meteorological Department has issued a 2-day alert for 10 districts

ਲੁਧਿਆਣਾ : ਮੌਸਮ ਵਿਭਾਗ ਨੇ ਪੰਜਾਬ ਦੇ ਲਗਭਗ 10 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਲੰਧਰ, ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਅੰਮ੍ਰਿਤਸਰ, ਫਰੀਦਕੋਟ, ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਖੇਤਰਾਂ ਵਿਚ ਹਲਕੇ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਤੋਂ ਇਲਾਵਾ ਹਿਮਾਚਲ ਵਿਚ ਮੀਂਹ ਦੇ ਆਸਾਰ ਬਣ ਰਹੇ ਹਨ ਜਿਸ ਨਾਲ ਪੰਜਾਬ ਦੀਆਂ ਨਦੀਆਂ ਵਿਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ।

ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 3 ਫੁੱਟ ਵਧਣ ਦਾ ਅਨੁਮਾਨ ਹੈ। ਦੱਸ ਦੇਈਏ ਕਿ ਪੰਜਾਬ ਵਿਚ ਮੀਂਹ ਦਾ ਸਿਲਸਲਾ 29 ਜੁਲਾਈ ਤੱਕ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਮਾਝਾ ਅਤੇ ਮਾਲਵਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਮੁਤਾਬਕ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮਾਲ ਵਿਭਾਗ ਦੇ ਰਿਕਾਰਡ ਮੁਤਾਬਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹ ਦੀ ਮਾਰ ਝੇਲਣੀ ਪਈ ਹੈ।

Facebook Comments

Trending