ਪੰਜਾਬ ਨਿਊਜ਼

ਹੜ੍ਹ ਦੇ ਮੱਦੇਨਜ਼ਰ ਰੱਦ ਹੋਈਆਂ ਇਹ ਪ੍ਰੀਖਿਆਵਾਂ ਹੁਣ 24 ਜੁਲਾਈ ਤੋਂ ਹੋਣਗੀਆਂ ਸ਼ੁਰੂ

Published

on

ਲੁਧਿਆਣਾ : ਪੰਜਾਬ ‘ਚ ਹੋਈ ਭਾਰੀ ਬਾਰਿਸ਼ ਕਾਰਨ ਬਣੀ ਹੜ੍ਹ ਦੀ ਸਥਿਤੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਹੁਣ ਇਹ ਪ੍ਰੀਖਿਆਵਾਂ 24 ਜੁਲਾਈ ਤੋਂ 1 ਅਗਸਤ ਤੱਕ ਆਯੋਜਿਤ ਕੀਤੀਆਂ ਜਾਣਗੀਆਂ।

ਬੋਰਡ ਵੱਲੋਂ 8ਵੀਂ ਕਲਾਸ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿੱਚ 24 ਨੂੰ ਵਿਗਿਆਨ, 25 ਨੂੰ ਗਣਿਤ, 26 ਨੂੰ ਕੰਪਿਊਟਰ ਸਾਇੰਸ, 27 ਨੂੰ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ, 28 ਜੁਲਾਈ ਨੂੰ ਸਿਹਤ ਅਤੇ ਸਰੀਰਿਕ ਸਿੱਖਿਆ ਤੇ 1 ਅਗਸਤ ਨੂੰ ਇਲੈਕਟਿਵ ਸਬਜੈਕਟ ਦੀ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.