Connect with us

ਇੰਡੀਆ ਨਿਊਜ਼

ਲਖੀਮਪੁਰ ਹਿੰਸਾ ਮਾਮਲੇ ‘ਚ ਯੂਪੀ ਸਰਕਾਰ ਨੂੰ SC ਨੇ ਦਿੱਤੇ ਇਹ ਨਿਰਦੇਸ਼

Published

on

These instructions were given SC UP government in the Lakhimpur violence case

ਮਿਲੀ ਜਾਣਕਾਰੀ ਅਨੁਸਾਰ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿਚ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਘਟਨਾ ਦੇ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਗਵਾਹਾਂ ਦੇ ਬਿਆਨ ਤੇਜ਼ੀ ਨਾਲ ਦਰਜ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

ਇਸ ਦੇ ਚਲਦੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 68 ਗਵਾਹਾਂ ਵਿਚੋਂ 30 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ ਅਤੇ 23 ਵਿਅਕਤੀ ਘਟਨਾ ਦੇ ਚਸ਼ਮਦੀਦ ਗਵਾਹ ਹੋਣ ਦਾ ਦਾਅਵਾ ਕਰਦੇ ਹਨ। ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਘਟਨਾ ਦੇ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ – ਨਾਲ ਗਵਾਹਾਂ ਦੇ ਬਿਆਨ ਤੇਜ਼ੀ ਨਾਲ ਦਰਜ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ। ਇਸ ‘ਤੇ ਸੁਪਰੀਮ ਕੋਰਟ ਨੇ ਪੁੱਛਿਆ ਕਿ ਰੈਲੀ ‘ਚ ਸੈਂਕੜੇ ਕਿਸਾਨ ਸਨ ਅਤੇ ਸਿਰਫ 23 ਚਸ਼ਮਦੀਦ ਗਵਾਹ ਸਨ? ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਕਿ ਲੋਕਾਂ ਨੇ ਕਾਰ ਅਤੇ ਕਾਰ ਦੇ ਅੰਦਰ ਮੌਜੂਦ ਲੋਕਾਂ ਨੂੰ ਦੇਖਿਆ ਹੈ।

ਉੱਥੇ ਹੀ ਇਸ ਮਹੀਨੇ ਦੇ ਸ਼ੁਰੂ ਵਿੱਚ ਇੱਕ ਹਿੰਸਕ ਘਟਨਾ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਮੇਤ ਅੱਠ ਲੋਕ ਮਾਰੇ ਗਏ ਸਨ। ਅਦਾਲਤ ਨੇ ਇਸ ਮਾਮਲੇ ਵਿੱਚ ਖੁਦ ਨੋਟਿਸ ਲਿਆ ਹੈ ਅਤੇ ਪਿਛਲੀਆਂ ਸੁਣਵਾਈਆਂ ਵਿੱਚ ਜਾਂਚ ਵਿੱਚ ਅਸੰਤੁਸ਼ਟੀਜਨਕ ਕਾਰਵਾਈ ਲਈ ਉੱਤਰ ਪ੍ਰਦੇਸ਼ ਪੁਲਿਸ ਦੀ ਖਿਚਾਈ ਵੀ ਕੀਤੀ ਹੈ। ਕੇਂਦਰੀ ਮੰਤਰੀ ਦਾ ਪੁੱਤਰ ਵੀ ਇਸ ਮਾਮਲੇ ਵਿੱਚ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ।

 

Facebook Comments

Trending