ਗੁਰਦਾਸਪੁਰ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੋਟ ਪਾਈ। ਇਸ ਤੋਂ ਇਲਾਵਾ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਕਟਾਰੂਚੱਕ ਨੇ ਸਮੂਹ ਵੋਟਰਾਂ ਨੂੰ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਰਿਵਾਰ ਸਮੇਤ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਵੋਟ ਪਾਈ।