ਪੰਜਾਬੀ

 ਵਾਰਡ ਨੰਬਰ 89 ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ

Published

on

ਲੁਧਿਆਣਾ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਸਲੇਮ ਟਾਬਰੀ ਵਿਖੇ ਗੁਰਦੁਆਰਾ ਗੁਰ ਸਾਗਰ ਦੀ ਮੁੱਖ ਸੜ੍ਹਕ ਤੋ ਇਲਾਵਾ ਗੁਰੂ ਸਾਗਰ ਵਿਹਾਰ ਕਲੋਨੀ ਦੀਆਂ ਸੜ੍ਹਕਾਂ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 84 ਲੱਖ ਰੁਪਏ ਦੀ ਲਾਗਤ ਆਵੇਗੀ।

Facebook Comments

Trending

Copyright © 2020 Ludhiana Live Media - All Rights Reserved.