Connect with us

ਅਪਰਾਧ

ਘਰ ਦੇ ਤਾਲੇ ਤੋੜ ਕੇ ਚੋਰਾਂ ਨੇ ਉਡਾਇਆ 8 ਲੱਖ ਦਾ ਕੀਮਤੀ ਸਾਮਾਨ, ਨਕਦੀ

Published

on

Thieves break into house, steal valuables worth Rs 8 lakh, cash

ਲੁਧਿਆਣਾ : ਮਹਿਲਾ ਡਾਕਟਰ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਨੇ ਤਾਲੇ ਤੋੜ ਕੇ ਘਰ ‘ਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਇਸ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਅਰਬਨ ਅਸਟੇਟ ਦੀ ਰਹਿਣ ਵਾਲੀ ਡਾ. ਰੇਖਾ ਮਹਿੰਦਰਾ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਰੇਖਾ ਮਹਿੰਦਰਾ ਨੇ ਦੱਸਿਆ ਕਿ ਦੁਪਹਿਰੇ ਇੱਕ ਵਜੇ ਦੇ ਕਰੀਬ ਉਹ ਆਪਣੀ ਬੇਟੀ ਈਸ਼ਾ ਮਹਿੰਦਰਾ ਨਾਲ ਘਰ ਨੂੰ ਤਾਲੇ ਲਗਾ ਕੇ ਆਪਣੇ ਪੇਕੇ ਘਰ ਬੰਗਾਂ ਚਲੀ ਗਈ। ਬੀਤੀ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਜਦ ਰੇਖਾ ਘਰ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਘਰ ਦੇ ਮੇਨ ਗੇਟ ਦੇ ਤਾਲੇ ਟੁੱਟੇ ਹੋਏ ਸਨ। ਅੰਦਰ ਜਾਣ ‘ਤੇ ਪਤਾ ਲੱਗਾ ਕਿ ਅਲਮਾਰੀਆਂ ਵੀ ਖੁੱਲ੍ਹੀਆਂ ਹੋਈਆਂ ਸਨ। ਸ਼ਾਤਰ ਚੋਰ ਅਲਮਾਰੀਆਂ ‘ਚੋਂ ਲੱਖਾਂ ਰੁਪਏ ਦੀ ਕੀਮਤ ਦੇ ਗਹਿਣੇ ਅਤੇ ਨਕਦੀ ਤੇ ਹੱਥ ਸਾਫ ਕਰ ਗਏ ਸਨ।

ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਰਛਪਾਲ ਸਿੰਘ ਦਾ ਕਹਿਣਾ ਹੈ ਕਿ ਚੋਰੀ ਹੋਏ ਸਾਮਾਨ ਦੀ ਕੀਮਤ 7 ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਚੋਰੀ ਹੋਏ ਕੁੱਲ ਸਾਮਾਨ ਦੀ ਜਾਣਕਾਰੀ ਮਹਿਲਾ ਡਾਕਟਰ ਬਾਅਦ ਵਿੱਚ ਦਸੇਗੀ। ਪੁਲਿਸ ਨੇ ਡਾ. ਰੇਖਾ ਮਹਿੰਦਰਾ ਦੇ ਬਿਆਨਾਂ ਉਪਰ ਅਣਪਛਾਤੇ ਚੋਰਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ।

Facebook Comments

Trending