ਅਪਰਾਧ
ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ
Published
2 years agoon
ਲੁਧਿਆਣਾ : ਥਾਣਾ ਬਸਤੀ ਜੋਧੇਵਾਲ ਦੇ ਨੇੜੇੇ ਚੋਰ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਅੱਜ ਸਵੇਰੇ ਉਸ ਵਕਤ ਲੱਗਾ, ਜਦੋਂ ਮਾਲਕ ਸੰਜੀਵ ਕੁਮਾਰ ਆਪਣੀ ਦੁਕਾਨ ‘ਤੇ ਆਇਆ ਤਾਂ ਉਸ ਦੇਖਿਆ ਕਿ ਦੁਕਾਨ ਦੇ ਤਾਲੇ ‘ਤੇ ਸ਼ਟਰ ਟੁੱਟੇ ਹੋਏ ਹਨ ਅਤੇ ਚੋਰ ਦੁਕਾਨ ਵਿਚ ਪਿਆ ਪੰਜ ਲੱਖ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ ਹਨ।
ਚੋਰਾਂ ਵਲੋਂ ਕੀਤੀ ਗਈ ਇਹ ਘਟਨਾ ਉੱਥੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਦੋ ਚੋਰਾਂ ਨੂੰ ਬਲੈਰੋ ਜੀਪ ਵਿਚ ਸਾਮਾਨ ਲਿਜਾਂਦੇ ਦਿਖਾਇਆ ਗਿਆ ਹੈ। ਸੰਜੀਵ ਕੁਮਾਰ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ।
ਹੈਰਾਨੀ ਦੀ ਗੱਲ ਹੈ ਕਿ ਜਿਸ ਥਾਂ ‘ਤੇ ਚੋਰਾਂ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ, ਉਹ ਥਾਂ ਬਸਤੀ ਜੋਧੇਵਾਲ ਥਾਣੇ ਦੇ ਬਿਲਕੁਲ ਨੇੜੇ ਹੈ, ਜਿੱਥੇ ਕਿ ਹਰ ਸਮੇਂ ਪੁਲਿਸ ਤਾਇਨਾਤ ਰਹਿੰਦੀ ਹੈ, ਪਰ ਫਿਰ ਵੀ ਚੋਰ ਚੋਰੀ ਕਰਕੇ ਫ਼ਰਾਰ ਹੋ ਗਏ।
You may like
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
-
ਧਾਰਮਿਕ ਯਾਤਰਾ ਤੋਂ ਮੁੜਦੀ ਬੱਸ ‘ਤੇ ਨਸ਼ੇੜੀਆਂ ਦਾ ਹਮਲਾ, ਪੁਲਿਸ ਨੇ ਕੀਤੇ ਗ੍ਰਿਫਤਾਰ
-
ਸੁਨਿਆਰੇ ਨੂੰ ਬੰਦੀ ਬਣਾ ਕੇ ਕੀਤੀ ਲੱਖਾਂ ਦੀ ਲੁੱਟ, ਚਾਕੂ ਨਾਲ ਕੀਤੇ ਕਈ ਵਾਰ
-
ਕਬਜ਼ਾ ਕਰਨ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਵਿਅਕਤੀ, ਕੀਤੀ ਭੰਨਤੋੜ ਤੇ ਕੁੱਟਮਾਰ
-
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰਾਂ ‘ਤੇ ਪਾਬੰਦੀ ਹੁਕਮ ਜਾਰੀ
-
ਵਿਦੇਸ਼ ਭੇਜਣ ਦੇ ਬਹਾਨੇ 1.95 ਲੱਖ ਦੀ ਠੱਗੀ, ਮਾਮਲਾ ਦਰਜ