ਪੰਜਾਬ ਨਿਊਜ਼

ਪੰਜਾਬੀ ਲਾਜਮੀ ਵਿਸ਼ੇ ਵਜੋਂ ਨਾ ਅਪਣਾਉਣ ’ਤੇ ਇਸ ਸਕੂਲ ਖ਼ਿਲਾਫ਼ ਸਿੱਖਿਆ ਮੰਤਰੀ ਨੇ ਕੀਤੀ ਵੱਡੀ ਕਾਰਵਾਈ

Published

on

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਨੇ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ‘ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਦੇ ਧਿਆਨ ਵਿਚ ਆਇਆ ਸੀ ਕਿ ਉਕਤ ਸਕੂਲ ਵੱਲੋਂ ਪੰਜਾਬੀ ਭਾਸਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਸੀ, ਇਸ ’ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਬੰਧਤ ਨਿੱਜੀ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਗਿਆ ਸੀ।

ਸੁਣਵਾਈ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ ਨੂੰ ਦਿੱਤੀ ਐੱਨ. ਓ. ਸੀ. ਦੀ ਉਲੰਘਣਾ ਕਰਦਿਆਂ ਅਤੇ ‘ਦਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੁਏਜ ਐਕਟ 2008’ ਦੇ ਪੰਨਾ 2 ਲੜੀ ਨੰਬਰ 3 ਵਿਚ ਦਰਜ ਹਦਾਇਤ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਲਈ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ਐਕਟ ਦੇ ਨਿਯਮ ਅਨੁਸਾਰ ਸ਼ਰਤਾਂ ਦੀ ਪਹਿਲੀ ਵਾਰ ਉਲੰਘਣਾ ਕਰਨ ’ਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।

ਸਬੰਧਤ ਸਕੂਲ ਨੂੰ ਹਦਾਇਤ ਕੀਤੀ ਗਈ ਹੈ ਕਿ ਅਗਲੇ ਪੰਜ ਦਿਨਾਂ ਵਿਚ ਜੁਰਮਾਨਾ ਰਾਸ਼ੀ ਜਮ੍ਹਾ ਕਰਵਾ ਕੇ ਰਿਪਰੋਟ ਪੇਸ਼ ਕੀਤੀ ਜਾਵੇ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਬਖ਼ਸ਼ੇਗੀ ਨਹੀਂ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਨੇ ਬਾਕੀ ਨਿੱਜੀ ਸਕੂਲ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਤੌਰ ’ਤੇ ਪੜ੍ਹਾਉਣ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।

Facebook Comments

Trending

Copyright © 2020 Ludhiana Live Media - All Rights Reserved.