ਪੰਜਾਬ ਨਿਊਜ਼

ਇਸ ਕਾਂਗਰਸੀ ਵਿਧਾਇਕ ਦਾ ਲੱਖਾਂ ਦਾ ਬਿੱਲ ਹੋਇਆ ਮੁਆਫ, ਪੜ੍ਹੋ ਪੂਰੀ ਖ਼ਬਰ

Published

on

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਪੰਜਾਬ ਦੇ ਲੋਕਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕੀਤੇ ਹਨ ਤੇ ਅੱਜ ਇਹ ਖ਼ਬਰ ਵੀ ਸਾਹਮਮਏ ਆਈ ਹੈ ਕਿ ਹਲਕਾ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਜੋ ਕਿ ਪੰਜਾਬ ਦੇ ਇਕਲੌਤੇ ਵਿਧਾਇਕ ਹਨ, ਜਿਨ੍ਹਾਂ ਦੇ ਬਿਜਲੀ ਬਿੱਲਾਂ ਦੀ ਮੁਆਫੀ ਸਕੀਮ ’ਚ ਕਰੀਬ 19.85 ਲੱਖ ਰੁਪਏ ਦਾ ਬਿਜਲੀ ਬਿੱਲ ਮੁਆਫ਼ ਕੀਤਾ ਗਿਆ ਹੈ। ਵਿਧਾਇਕ ਗਿੱਲ ਦਾ ਵਰ੍ਹਿਆਂ ਤੋਂ ਲੱਖਾਂ ਰੁਪਏ ਦਾ ਬਿਜਲੀ ਬਕਾਇਆ ਖੜ੍ਹਾ ਸੀ।

ਉਂਝ ਵੀ ਪੰਜਾਬ ਸਰਕਾਰ ਦੀ ਬਿਜਲੀ ਬਿੱਲਾਂ ਦੀ ਮੁਆਫੀ ਦਾ ਲਾਹਾ ਲੈਣ ਵਿਚ ਹਲਕਾ ਪੱਟੀ ਮੋਹਰੀ ਬਣਿਆ ਹੋਇਆ ਹੈ। ਬਿਜਲੀ ਚੋਰੀ ’ਚ ਸਬ ਡਿਵੀਜ਼ਨ ਪੱਟੀ ਪਹਿਲੇ ਨੰਬਰ ’ਤੇ ਹੈ। ਵੇਰਵਿਆਂ ਅਨੁਸਾਰ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਾਲੀ ਕੋਠੀ ਨੰਬਰ ਈ-32 ਵਿਚ ਬਿਜਲੀ ਦਾ ਮੀਟਰ (ਖਾਤਾ ਨੰਬਰ 3002263840) ਜਸਵਿੰਦਰ ਸਿੰਘ ਦੇ ਨਾਂ ’ਤੇ ਲੱਗਾ ਹੈ, ਜਿਸ ਦਾ ਬਿਜਲੀ ਲੋਡ ਇੱਕ ਕਿਲੋਵਾਟ ਹੈ। ਵਿਧਾਇਕ ਗਿੱਲ ਨੇ 30 ਸਤੰਬਰ 2010 ਨੂੰ ਪਾਵਰਕੌਮ ਨੂੰ ਦਰਖਾਸਤ ਦੇ ਕੇ ਇਹ ਮੀਟਰ ਜਸਵਿੰਦਰ ਸਿੰਘ ਦੇ ਨਾਂ ਤੋਂ ਆਪਣੇ ਨਾਂ ਤਬਦੀਲ ਕਰਵਾਉਣ ਲਈ 17,130 ਰੁਪਏ ਫੀਸ ਭਰੀ ਸੀ।

ਉੱਥੇ ਹੀ ਬਿਜਲੀ ਲੋਡ ਇੱਕ ਕਿਲੋਵਾਟ ਤੋਂ 11 ਕਿਲੋਵਾਟ ਕਰਾਉਣ ਲਈ ਲਿਖਿਆ ਸੀ। ਪਾਵਰਕੌਮ ਨੇ ਪੁਰਾਣੇ ਬਕਾਏ ਨਾ ਉਤਾਰੇ ਹੋਣ ਕਰਕੇ ਬਿਜਲੀ ਮੀਟਰ ਦੇ ਨਾਂ ਵਿਚ ਤਬਦੀਲੀ ਨਹੀਂ ਕੀਤੀ ਸੀ। ਪਾਵਰਕੌਮ ਵੱਲੋਂ 12 ਅਕਤੂਬਰ 2021 ਨੂੰ ਜਾਰੀ ਬਿੱਲ ਮੁਤਾਬਕ ਵਿਧਾਇਕ ਗਿੱਲ ਨੇ ਹੁਣ 15 ਨਵੰਬਰ ਤੱਕ 1.60 ਲੱਖ ਰੁਪਏ ਦਾ ਬਿੱਲ ਹੀ ਤਾਰਨਾ ਹੈ ਜਦੋਂ ਕਿ ਇੱਕ ਕਿਲੋਵਾਟ ਲੋਡ ਹੋਣ ਕਰਕੇ ਉਨ੍ਹਾਂ ਦਾ 19.85 ਲੱਖ ਰੁਪਏ ਦਾ ਬਕਾਇਆ ਬਿੱਲ ਮੁਆਫ ਹੋ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.